ਹਾਈਕੋਰਟ ਵੱਲੋਂ ਗ੍ਰਿਫਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਅਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫਤਾਰ ਕਰ ਲਿਆ।
ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਾਨੂੰਨੀ ਟੀਮ ਵੀ ਸੁਪਰੀਮ ਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋ ਸਕਦੀ ਹੈ। ਇਸ ਦੇ ਨਾਲ ਹੀ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।
ਈਡੀ ਤੋਂ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ – ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਤਿੰਨ ਵਾਰ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀ ਈਡੀ ਨੇ ਗ੍ਰਿਫ਼ਤਾਰ ਕੀਤਾ ਹੈ। ਕਿਹਾ ਕਿ ਅੰਗਰੇਜ਼ਾਂ ਨੇ ਘੱਟੋ-ਘੱਟ ਮਨੁੱਖੀ ਕਦਰਾਂ-ਕੀਮਤਾਂ ਦਾ ਵੀ ਖਿਆਲ ਰੱਖਦੇ ਸਨ, ਇਸ ਗੱਲ ਦਾ ਵੀ ਧਿਆਨ ਨਹੀਂ ਰੱਖਿਆ ਗਿਆ।