ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਜੌੜ ਮੇਲਾ ਹੋਲਾ ਮਹੱਲਾ ਦੀ ਸਮਾਪਤੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਮਸਲੇ, ਪੰਜਾਬ ਦੀ ਆਰਥਿਕਤਾ, ਨੌਜਵਾਨਾਂ ’ਤੇ ਐਨਐਸਏ ਵਰਗੇ ਕਾਨੂੰਨ ਲਗਾਉਣ, ਬੰਦੀ ਸਿੰਘਾਂ ਦੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਜਾਵੇ ਨਾਨਕ ਨਾਮ ਜਾਸੀ ਕਲਾ ਹੋਲੇ ਮਹੱਲੇ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਦੇਸ਼ ਦੀ ਆਜ਼ਾਦੀ ਲਈ ਅਨੇਕਾਂ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਾਉਣਾ ਦੇਸ਼ ਹਿੱਤ ਵਿਚ ਨਹੀਂ।
ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਜੌੜ ਮੇਲਾ ਹੋਲਾ ਮਹੱਲਾ ਦੀ ਸਮਾਪਤੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਮਸਲੇ, ਪੰਜਾਬ ਦੀ ਆਰਥਿਕਤਾ, ਨੌਜਵਾਨਾਂ ’ਤੇ ਐਨਐਸਏ ਵਰਗੇ ਕਾਨੂੰਨ ਲਗਾਉਣ, ਬੰਦੀ ਸਿੰਘਾਂ ਦੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਦੂਜੇ ਦਰਜੇ ਦੇ ਲੋਕ ਅਤੇ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਹੋਲੇ ਮਹੱਲੇ ਦੀ ਵਧਾਈ ਵੀ ਦਿੱਤੀ।