ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇਹਾਲ ਹੀ ‘ਚ ਜਾਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ ਸਾਲ 2047 ਤਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣਾ ਚਾਹੁੰਦੀ ਹੈ
ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇਹਾਲ ਹੀ ‘ਚ ਜਾਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ ਸਾਲ 2047 ਤਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਪਰ ਇਸ ਦੀ ਮੁੱਖ ਵਿਰੋਧੀ ਪਾਰਟੀ ਦਾ ਚੋਣ ਮਨੋਰਥ ਪੱਤਰ ਭਾਰਤ ਨੂੰ ਪਿੱਛੇ ਲਿਜਾਂਦਾ ਨਜ਼ਰ ਆ ਰਿਹਾ ਹੈ।
ਏਐੱਨਆਈ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਐੱਨਡੀਏ ਸਰਕਾਰ ਦਾ ਵਿਜ਼ਨ 2047 ਤਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣਾ ਹੈ। ਇਹ ਕਹਿਣਾ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ ਕਾਂਗਰਸ ਦਾ ਚੋਣ ਮਨੋਰਥ ਪੱਤਰ ਭਾਰਤ ਨੂੰ ਪਿੱਛੇ ਲੈ ਜਾਵੇਗਾ।