ਪੰਨੂ ਕਤਲ ਦੀ ਸਾਜ਼ਿਸ਼ ਚੈੱਕ ਗਣਰਾਜ ਦੀ ਇਕ ਅਦਾਲਤ ਨੇ ਭਾਰਤੀ ਮੂਲ ਦੇ ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਿਖਿਲ ਗੁਪਤਾ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਅਸਫਲ ਸਾਜ਼ਿਸ਼ ਰਚਣ ਲਈ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਦਾ ਸਮਰਥਨ ਕਰਨ ਦਾ ਦੋਸ਼ ਹੈ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਨਿਖਿਲ ਗੁਪਤਾ ਦੀ ਹਵਾਲਗੀ ਲਈ ਅਜੇ ਵੀ ਚੈੱਕ ਨਿਆਂ ਮੰਤਰੀ ਪਾਵੇਲ ਬਲਾਜ਼ੇਕ ਦੀ ਮਨਜ਼ੂਰੀ ਦੀ ਲੋੜ ਹੈ। ਗੁਪਤਾ ਨੂੰ ਅਮਰੀਕਾ-ਚੈੱਕ ਸਪੁਰਦਗੀ ਸੰਧੀ ਦੇ ਆਧਾਰ ‘ਤੇ ਪਿਛਲੇ ਸਾਲ ਜੂਨ ‘ਚ ਪ੍ਰਾਗ ‘ਚ ਨਜ਼ਰਬੰਦ ਕੀਤਾ ਗਿਆ ਸੀ।