ਲੋਕ ਸਭਾ ਚੋਣਾਂ ਸੱਤ ਪੜਾਵਾਂ ‘ਚ ਹੋਣਗੀਆਂ। ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਅਤੇ ਸੱਤਵੇਂ ਅਤੇ ਆਖਰੀ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਤੋਂ ਬਾਅਦ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ…
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਗੁਜਰਾਤ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਸਕਦੀ ਹੈ। ਆਮ ਆਦਮੀ ਪਾਰਟੀ (ਆਪ) ਮੰਗਲਵਾਰ ਨੂੰ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰੇਗੀ। ਇਸ ‘ਚ ਸੁਨੀਤਾ ਕੇਜਰੀਵਾਲ ਦਾ ਨਾਂ ਹੋ ਸਕਦਾ ਹੈ।
ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਸ਼ਾਮ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਦੋਂ ਤੋਂ ਉਹ ਹਿਰਾਸਤ ‘ਚ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਵਾਂ ‘ਚ ਹੋਣਗੀਆਂ। ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਅਤੇ ਸੱਤਵੇਂ ਅਤੇ ਆਖਰੀ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਤੋਂ ਬਾਅਦ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ।
ਇਸ ਦੇ ਨਾਲ ਹੀ ਗੁਜਰਾਤ ਦੀਆਂ 26 ਲੋਕ ਸਭਾ ਸੀਟਾਂ ਲਈ 7 ਮਈ ਨੂੰ ਵੋਟਿੰਗ ਹੋਵੇਗੀ। ਜਿੱਥੇ ਭਾਜਪਾ ਸੂਬੇ ਵਿੱਚ ਇਕੱਲਿਆਂ ਚੋਣਾਂ ਲੜ ਰਹੀ ਹੈ, ਉਥੇ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਲਿਆ ਹੈ। ਕਿਸ ਪੜਾਅ ‘ਚ ਕਿੰਨੀਆਂ ਸੀਟਾਂ ‘ਤੇ ਹੋਵੇਗੀ ਵੋਟਿੰਗ ਜਾਣਨ ਲਈ ਕਲਿੱਕ ਕਰੋ।