ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਸਿੰਡੀਕੇਟ ਦੇ ਸਬੰਧ ਸਰਹੱਦ ਪਾਰ ਤੋਂ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਤੱਕ ਫੈਲੇ ਹੋਏ ਹਨ…
ਜਲੰਧਰ ਪੁਲਿਸ ਨੇ ਪੰਜਾਬ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਲੰਧਰ ਪੁਲਿਸ ਕਮਿਸ਼ਨਰੇਟ ਨੇ ਹੁਣ ਤੱਕ ਦੀ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼ ਗਰੋਹ ਦੇ ਮੁੱਖ ਆਗੂ ਨੂੰ ਵੀ ਨਸ਼ਿਆਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਸਿੰਡੀਕੇਟ ਦੇ ਸਬੰਧ ਸਰਹੱਦ ਪਾਰ ਤੋਂ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਤੱਕ ਫੈਲੇ ਹੋਏ ਹਨ।
ਇਸ ਦੇ ਨਾਲ ਹੀ ਘਰੇਲੂ ਨੈੱਟਵਰਕ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਤੱਕ ਵੀ ਫੈਲਿਆ ਹੋਇਆ ਹੈ। ਇਸ ਕਾਰਵਾਈ ਦੌਰਾਨ 21 ਲੱਖ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ। ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈਟੈੱਕ ਵਾਹਨ ਵੀ ਬਰਾਮਦ ਕੀਤੇ ਗਏ ਹਨ।