ਪਿੰਡ ਦੇ ਸਰਪੰਚ ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਵਾਸੀ ਸ਼ਾਮ ਲਾਲ ਦਾ ਲੜਕਾ ਭੀਮ ਸੈਨ (35) ਕੱਲ੍ਹ ਸਵੇਰ 8 ਵਜੇ ਦੇ ਕਰੀਬ ਘਰੋਂ ਚਲਾ ਗਿਆ ਸੀ, ਪਰ ਰਾਤ ਤਕ ਘਰ ਨਹੀਂ ਆਇਆ ਜਿਸ ‘ਤੇ ਪਰਿਵਾਰਕ ਮੈਂਬਰਾਂ ਨੇ ਉਸਦੀ ਬਹੁਤ ਭਾਲ ਕੀਤੀ। ਅੱਜ ਸਵੇਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਇਸ ਸਬੰਧੀ ਬਕਾਇਦਾ ਅਨਾਉਂਸਮੈਂਟ ਕੀਤੀ ਗਈ।
ਸਬ-ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਗੁਲਾਹੜ ਦੇ ਬਿਲਕੁਲ ਨਾਲ ਲੱਗਦੇ ਕਣਕ ਦੇ ਖੇਤਾਂ ‘ਚੋਂ ਸੋਮਵਾਰ ਸਵੇਰ ਤੋਂ ਘਰੋਂ ਲਾਪਤਾ ਹੋਏ ਵਿਅਕਤੀ ਦੀ ਸ਼ੱਕੀ ਹਾਲਾਤ ‘ਚ ਲਾਸ਼ ਮਿਲਣ ਕਰਕੇ ਪਿੰਡ ਵਿਚ ਸਨਸਨੀ ਫੈਲ ਗਈ। ਘਟਨਾ ਦਾ ਪਤਾ ਲੱਗਦਿਆ ਹੀ ਸ਼ੁਤਰਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਵਾਸੀ ਸ਼ਾਮ ਲਾਲ ਦਾ ਲੜਕਾ ਭੀਮ ਸੈਨ (35) ਕੱਲ੍ਹ ਸਵੇਰੇ 8 ਵਜੇ ਦੇ ਕਰੀਬ ਘਰੋਂ ਚਲਾ ਗਿਆ ਸੀ। ਰਾਤ ਤਕ ਘਰ ਨਹੀਂ ਆਇਆ ਜਿਸ ‘ਤੇ ਪਰਿਵਾਰਕ ਮੈਂਬਰਾਂ ਨੇ ਉਸਦੀ ਬਹੁਤ ਭਾਲ ਕੀਤੀ। ਅੱਜ ਸਵੇਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਇਸ ਸਬੰਧੀ ਬਕਾਇਦਾ ਅਨਾਉਂਸਮੈਂਟ ਕੀਤੀ ਗਈ। ਇਸ ਮਗਰੋਂ ਸਵੇਰੇ 9 ਵਜੇ ਦੇ ਕਰੀਬ ਪਤਾ ਲੱਗਾ ਕਿ ਪਿੰਡ ਦੇ ਛੱਪੜ ਦੇ ਬਿਲਕੁਲ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚ ਭੀਮ ਸੈਨ ਦੀ ਲਾਸ਼ ਪਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਜਾ ਕੇ ਦੇਖਣਾ ਉਪਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਮ੍ਰਿਤਕ ਦੇ ਪਿਤਾ ਸ਼ਾਮ ਲਾਲ ਨੇ ਕਿਹਾ ਹੈ ਕਿ ਉਸਦੇ ਲੜਕੇ ਦੀ ਲਾਸ਼ ਉੱਪਰ ਕਾਲੇ ਰੰਗ ਦੇ ਨਿਸ਼ਾਨ ਬਣੇ ਹੋਏ ਹਨ ਜਿਨ੍ਹਾਂ ਤੋਂ ਲੱਗਦਾ ਹੈ ਕਿ ਕਿਸੇ ਨੇ ਬੜੀ ਬੇਰਹਿਮੀ ਨਾਲ ਉਸ ਦਾ ਕਤਲ ਕਰ ਕੇ ਲਾਸ਼ ਨੂੰ ਇੱਥੇ ਸੁੱਟਿਆ ਹੈ। ਇਸ ਦੌਰਾਨ ਮੌਕੇ ਉੱਤੇ ਪੁੱਜੇ ਪੁਲਿਸ ਚੌਕੀ ਗੁਲਜ਼ਾਰਪੁਰਾ ਠਰੂਆ ਤੇ ਇੰਚਾਰਜ ਬਲਵਿੰਦਰ ਸਿੰਘ ਦੱਸਿਆ ਕਿ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਆਰੰਭ ਦਿੱਤੀ ਹੈ।