ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਸੁੱਤੇ ਪਏ ਕਈ ਲੋਕਾਂ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 6 ਸਾਲ ਦੀ ਬੱਚੀ ਵੀ ਸ਼ਾਮਿਲ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ‘ਚ 8 ਲੋਕ ਜ਼ਖਮੀ ਵੀ ਹੋਏ ਹਨ।

ਬੀਤੀ ਰਾਤ ਮਹਵਾ ਟਾਊਨ ਵਿਚ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਅਜੈ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਨੇੜੇ ਸੜਕ ਕਿਨਾਰੇ ਝੁੱਗੀਆਂ ਵਿਚ ਕੁਝ ਲੋਕ ਸੁੱਤੇ ਹੋਏ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ।
ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ‘ਚ ਅੱਠ ਹੋਰ ਲੋਕ ਵੀ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਦੋ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਛੇ ਨੂੰ ਅਗਲੇ ਇਲਾਜ ਲਈ ਜੈਪੁਰ ਦੇ ਐਸਐਮਐਸ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ, ਹਾਲਾਂਕਿ ਡਰਾਈਵਰ ਫਰਾਰ ਹੈ। ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।