Thursday, October 17, 2024
Google search engine
HomeDeshਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਝਟਕਾ, ਸੁਪਰੀਮ ਕੋਰਟ ਨੇ ਜ਼ਮਾਨਤ...

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਝਟਕਾ, ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ; ਤੁਰੰਤ ਕਰਨਾ ਪਵੇਗਾ ਆਤਮ ਸਮਰਪਣ

ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿੱਤਲ ਦੀ ਬੈਂਚ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਸਤੇਂਦਰ ਜੈਨ ਨੂੰ ਈਡੀ ਨੇ ਮਈ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ 26 ਮਈ 2023 ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਸੀ।

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਹੁਣ ਉਨ੍ਹਾਂ ਨੂੰ ਤੁਰੰਤ ਆਤਮ ਸਮਰਪਣ ਕਰਨਾ ਹੋਵੇਗਾ। ਫਿਲਹਾਲ ਉਹ ਸਿਹਤ ਕਾਰਨਾਂ ਕਰਕੇ ਅੰਤਰਿਮ ਜ਼ਮਾਨਤ ‘ਤੇ ਸਨ।

ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿੱਤਲ ਦੀ ਬੈਂਚ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਸਤੇਂਦਰ ਜੈਨ ਨੂੰ ਈਡੀ ਨੇ ਮਈ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ 26 ਮਈ 2023 ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਸੀ। ਫਿਰ ਉਸ ਨੂੰ ਛੇ ਹਫ਼ਤਿਆਂ ਲਈ ਰਿਹਾਅ ਕਰ ਦਿੱਤਾ ਗਿਆ ਪਰ ਬਾਅਦ ਵਿਚ ਇਸ ਦੀ ਮਿਆਦ ਹੌਲੀ-ਹੌਲੀ ਵਧਦੀ ਗਈ। ਇਸ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਮੀਡੀਆ ਨੂੰ ਬਿਆਨ ਦੇਣ ਅਤੇ ਸਿਆਸੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਤੋਂ ਮਨ੍ਹਾ ਕਰ ਦਿੱਤਾ ਸੀ।

ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਜੈਨ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਗਵਾਹਾਂ ਨੂੰ ਕੋਈ ਖਤਰਾ ਨਹੀਂ ਹੈ। ਸਾਬਕਾ ਮੰਤਰੀ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈਡੀ ਨੇ ਕਿਹਾ ਸੀ ਕਿ ਜਦੋਂ ਵੀ ਉਹ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ ਤਾਂ ਮੈਡੀਕਲ ਆਧਾਰ ‘ਤੇ ਜ਼ਮਾਨਤ ਲੈ ਲੈਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments