ਜੀਵਨ ਵਾਸੀ ਗਦਈਪੁਰ ਨੇ ਸ਼ੁੱਕਰਵਾਰ ਨੂੰ ਆਪਣੇ ਬਾਥਰੂਮ ‘ਚ ਫਾਹਾ ਲਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਘਟਨਾ ਦਾ ਪਤਾ ਉਸ ਵੇਲੇ ਚੱਲਿਆ ਜਦ ਜੀਵਨ ਕਾਫੀ ਸਮੇਂ ਤਕ ਬਾਥਰੂਮ ਤੋਂ ਬਾਹਰ ਨਹੀਂ ਆਇਆ। ਪਰਿਵਾਰ ਵਾਲਿਆਂ ਨੇ ਕਿਸੇ ਤਰ੍ਹਾਂ ਬਾਥਰੂਮ ਦੀ ਕੁੰਡੀ ਖੋਲ੍ਹ ਕੇ ਅੰਦਰ ਦੇਖਿਆ ਤਾਂ ਜੀਵਨ ਦੀ ਲਾਸ਼ ਫੰਦੇ ‘ਤੇ ਝੂਲ ਰਹੀ ਸੀ।
ਥਾਣਾ ਨੰਬਰ ਅੱਠ ਦੀ ਹੱਦ ‘ਚ ਪੈਂਦੇ ਗਦਈਪੁਰ ‘ਚ ਪੇਪਰਾਂ ‘ਚੋਂ ਨੰਬਰ ਘੱਟ ਆਉਣ ਤੋਂ ਬਾਅਦ 12ਵੀਂ ਜਮਾਤ ਦੇ ਵਿਦਿਆਰਥੀ ਨੇ ਬਾਥਰੂਮ ‘ਚ ਫਾਹਾ ਲਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ।
ਜਾਣਕਾਰੀ ਅਨੁਸਾਰ ਜੀਵਨ ਵਾਸੀ ਗਦਈਪੁਰ ਨੇ ਸ਼ੁੱਕਰਵਾਰ ਨੂੰ ਆਪਣੇ ਬਾਥਰੂਮ ‘ਚ ਫਾਹਾ ਲਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਘਟਨਾ ਦਾ ਪਤਾ ਉਸ ਵੇਲੇ ਚੱਲਿਆ ਜਦ ਜੀਵਨ ਕਾਫੀ ਸਮੇਂ ਤਕ ਬਾਥਰੂਮ ਤੋਂ ਬਾਹਰ ਨਹੀਂ ਆਇਆ। ਪਰਿਵਾਰ ਵਾਲਿਆਂ ਨੇ ਕਿਸੇ ਤਰ੍ਹਾਂ ਬਾਥਰੂਮ ਦੀ ਕੁੰਡੀ ਖੋਲ੍ਹ ਕੇ ਅੰਦਰ ਦੇਖਿਆ ਤਾਂ ਜੀਵਨ ਦੀ ਲਾਸ਼ ਫੰਦੇ ‘ਤੇ ਝੂਲ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅੱਠ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਭੇਜ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜੀਵਨ ਦੇ ਪੇਪਰਾਂ ‘ਚੋਂ ਨੰਬਰ ਘੱਟ ਆਏ ਸਨ, ਉਸ ਦਿਨ ਤੋਂ ਉਹ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਤੇ ਧਾਰਾ 174 ਦੇ ਤਹਿਤ ਕਾਰਵਾਈ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।