ਪੰਜਾਬੀ ਯੂਨੀਵਰਸਿਟੀ (Punjabi University) ਦੇ ਗੇਟ ‘ਤੇ ਧਰਨਾ ਸ਼ੁਰੂ ਕਰਦਿਆਂ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਵਲੋਂ ਨਾਅਰੇਬਾਜ਼ੀ ਕੀਤੀ ਗਈ। ਧਰਨੇ ‘ਤੇ ਬੈਠੇ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ‘ਚ ਆਏ ਦਿਨ ਯੂਨੀਵਰਸਿਟੀ ਪ੍ਰਸ਼ਾਸਨ ਭੈੜੀ ਮਨਸ਼ਾ ਰੱਖਦਾ ਹੋਇਆ ਜਸ਼ਨਦੀਪ ਕੌਰ ਮਾਮਲੇ ‘ਚ ਪ੍ਰੋਫੈਸਰ ਨੂੰ ਬਚਾਉਣ ਲਈ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਢੰਗ ਤਰੀਕੇ ਅਪਨਾ ਰਿਹਾ ਹੈ। ਵਿਦਿਆਰਥਣਾਂ ਨੂੰ ਧਮਕੀਆਂ ਦੇਣੀਆਂ, ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਦੀਆਂ ਧਮਕੀਆਂ ਦੇਣੀਆਂ ਤੇ ਤਤਕਾਲੀਨ ਇਨਸਾਫ਼ ਦੀ ਲੜਾਈ ਲੜ ਰਹੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਤੋਂ ਮੁਅੱਤਲ ਕਰ ਦਿੱਤਾ ਗਿਆ। ਇਸ ਲਈ ਜਸ਼ਨਦੀਪ ਕੌਰ ਇਨਸਾਫ਼ ਮੋਰਚਾ ਵੱਲੋਂ ਯੂਨੀਵਰਸਿਟੀ ਦੇ ਮੁੱਖ ਦਰਵਾਜ਼ੇ ( Main Gate) ਉੱਪਰ ਪੱਕਾ ਮੋਰਚਾ ਲਗਾਇਆ ਜਾਵੇਗਾ।