Thursday, October 17, 2024
Google search engine
HomeDeshਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਜੇਸੀਬੀ ਤੇ ਮੋਟਰਸਾਈਕਲ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ...

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਜੇਸੀਬੀ ਤੇ ਮੋਟਰਸਾਈਕਲ ਦੀ ਟੱਕਰ ‘ਚ ਤਿੰਨ ਨੌਜਵਾਨਾਂ ਦੀ ਮੌਤ

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਸੜਕ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਸਥਿਤ ਜਗਜੀਤ ਪੁਰ ਵਿਖੇ ਜੇਸੀਬੀ ਨਾਲ ਜਬਰਦਸਤ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਤਿੰਨੋ ਨੌਜਵਾਨਾਂ ਦੀ ਮੌਤ ਹੋ ਗਈ।

 ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਸੜਕ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਸਥਿਤ ਜਗਜੀਤ ਪੁਰ ਵਿਖੇ ਜੇਸੀਬੀ ਨਾਲ ਜਬਰਦਸਤ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਤਿੰਨੋ ਨੌਜਵਾਨਾਂ ਦੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਸਾਰ ਥਾਣਾ ਰਾਵਲਪਿੰਡੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿਖੇ ਰਖਵਾਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਟਾਇਲ ਪੱਥਰ ਦਾ ਕੰਮ ਕਰਦੇ ਸਨ ਤੇ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਵੱਲ ਆ ਰਹੇ ਸਨ। ਜਦੋਂ ਉਹ ਜਗਜੀਤ ਪੁਰ ਕੋਲ ਪਹੁੰਚੇ ਤਾਂ ਫਗਵਾੜਾ ਸਾਈਡ ਤੋਂ ਜਾ ਰਹੀ ਜੇ ਸੀ ਬੀ ਨਾਲ ਟਕਰਾ ਗਏ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ।ਸਿਵਲ ਹਸਪਤਾਲ ਚ ਐਮਰਜੈਂਸੀ ਡਿਊਟੀ ਤੇ ਤਾਇਨਾਤ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਤਿੰਨ ਨੌਜਵਾਨਾਂ ਨੂੰ ਲਿਆਂਦਾ ਗਿਆ। ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਇਸ ਸਬੰਧੀ ਗਲਬਾਤ ਕਰਦਿਆਂ ਐੱਸਐੱਚਓ ਥਾਣਾ ਰਾਵਲਪਿੰਡੀ ਲਾਭ ਸਿੰਘ ਨੇ ਦੱਸਿਆ ਕਿ ਐਕਸੀਡੈਂਟ ਸਬੰਧੀ ਸੁਚਨਾ ਮਿਲਦੇ ਸਾਰ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਮਾਮਲੇ ਸਬੰਧੀ ਜਾਣਕਾਰੀ ਹਾਸਿਲ ਕੀਤੀ। ਐੱਸਐੱਚਓ ਦੇ ਦੱਸਣ ਮੁਤਾਬਿਕ ਤਿੰਨੋ ਨੌਜਵਾਨ ਟਾਇਲ ਪੱਥਰ ਦਾ ਕੰਮ ਕਰਦੇ ਸਨ ਤੇ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਵੱਲ ਆ ਰਹੇ ਸਨ। ਜਦੋਂ ਉਹ ਜਗਜੀਤ ਪੁਰ ਕੋਲ ਪਹੁੰਚੇ ਤਾਂ ਫਗਵਾੜਾ ਸਾਈਡ ਤੋਂ ਜਾ ਰਹੀ ਜੇ ਸੀ ਬੀ ਨਾਲ ਟਕਰਾ ਗਏ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰੋਹਿਤ,ਅਕਾਸ਼ ਅਤੇ ਮਨੋਜ ਵਾਸੀ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਜੋਂ ਹੋਈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕਰਦੇ ਹੋਏ ਜੇਸੀਬੀ ਕਬਜ਼ੇ ‘ਚ ਲੈ ਕੇ ਚਾਲਕ ਖ਼ਿਲਾਫ਼ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments