ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭਾਰਤ ਖਿਲਾਫ ਜ਼ਹਿਰ ਉਗਲਿਆ ਹੈ। ਅੱਤਵਾਦੀ ਨੇ ਵੀਡੀਓ ਜਾਰੀ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਚੁਣੌਤੀ ਦਿੱਤੀ ਹੈ।

ਮੋਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਗੱਲ ਕਰਦਿਆਂ ਪੰਨੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਿਖਸ ਫਾਰ ਜਸਟਿਸ (ਐੱਸਐੱਫਜੇ) ਅਖੌਤੀ ਖਾਲਿਸਤਾਨ ਰਾਏਸ਼ੁਮਾਰੀ ਲਈ ਮੁਹਿੰਮ ਜਾਰੀ ਰੱਖੇਗੀ। ਪੰਨੂ ਨੇ 19 ਅਪਰੈਲ ਤੋਂ ਸ਼ੁਰੂ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਪੀਐੱਮ ਮੋਦੀ ਖ਼ਿਲਾਫ਼ ਸਾਜ਼ਿਸ਼ ਦੀ ਗੱਲ ਵੀ ਕਹੀ।
ਅੱਤਵਾਦੀ ਨੇ ਕਿਹਾ ਕਿ ਉਹ ਆਪਣੇ ਸੰਗਠਨ ਨੂੰ ਅਪੀਲ ਕਰੇਗਾ ਕਿ ਉਹ ਆਪਣੀਆਂ ਰੈਲੀਆਂ ‘ਚ ਭਾਜਪਾ ਨੇਤਾਵਾਂ ਨੂੰ ਸ਼ਰਮਿੰਦਾ ਕਰਨ ਤੇ ਉਨ੍ਹਾਂ ਦਾ ਵਿਰੋਧ ਕਰਨ। ਕਰੀਬ 3 ਮਿੰਟ ਦੀ ਇਸ ਵੀਡੀਓ ਵਿਚ ਰਾਜਨਾਥ ਸਿੰਘ ਦੇ ਇਕ ਟੀਵੀ ਚੈਨਲ ਨਾਲ ਹਾਲ ਹੀ ‘ਚ ਦਿੱਤੀ ਇੰਟਰਵਿਊ ਦੀਆਂ ਕਲਿੱਪਾਂ ਦਿਖਾਈਆਂ ਗਈਆਂ ਹਨ, ਜਿਸ ਵਿੱਚ ਰੱਖਿਆ ਮੰਤਰੀ ਕਹਿੰਦੇ ਹਨ ਕਿ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅੱਤਵਾਦੀ ਨੂੰ ਸਰਕਾਰ ਢੁਕਵਾਂ ਜਵਾਬ ਦੇਵੇਗੀ। ਵੀਡੀਓ ‘ਚ ਇਕ ਰੈਲੀ ਵਿਚ ਪ੍ਰਧਾਨ ਮੰਤਰੀ ਦੀ ਇਕ ਕਲਿੱਪ ਵੀ ਦਿਖਾਈ ਗਈ, ਜਿਸ ਵਿਚ ਕਿਹਾ ਗਿਆ ਹੈ ਕਿ ‘ਅੱਜ ਦਾ ਭਾਰਤ’ ਵੜ ਕੇ ਮਾਰਦਾ ਹੈ।