ਇਸ ਦੌਰਾਨ ਵੀਡੀਓ ‘ਚ ਦੇਖਿਆ ਗਿਆ ਕਿ ਬੱਚਿਆਂ ਦਾ ਮਨੋਰੰਜਨ ਕਰਨ ਲਈ ਵਿਰਾਟ ਕੋਹਲੀ ਨੇ ਵੱਖ-ਵੱਖ ਤਰ੍ਹਾਂ ਦੇ ਚਿਹਰੇ ਦੇ ਹਾਵ-ਭਾਵ ਪ੍ਰਗਟ ਕੀਤੇ। ਇਸ ਪਲ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੋਹਲੀ ਦੀ ਸ਼ਾਨਦਾਰ ਪਾਰੀ ਦੇ ਦਮ ‘ਤੇ RCB ਨੇ ਪੰਜਾਬ ਨੂੰ 4 ਗੇਂਦਾਂ ਬਾਕੀ ਰਹਿੰਦਿਆਂ 4 ਵਿਕਟਾਂ ਨਾਲ ਹਰਾਇਆ।
ਵਿਰਾਟ ਕੋਹਲੀ ਨੇ ਸੋਮਵਾਰ ਨੂੰ ਆਈਪੀਐਲ 2024 ਦੇ ਛੇਵੇਂ ਮੈਚ ਵਿੱਚ ਪੰਜਾਬ ਕਿੰਗਜ਼ ਦੇ ਖਿਲਾਫ਼ ਸ਼ਾਨਦਾਰ ਪਾਰੀ ਖੇਡੀ ਅਤੇ ਉਸ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ। ਕੋਹਲੀ ਨੇ 49 ਗੇਂਦਾਂ ਵਿੱਚ 11 ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 77 ਦੌੜਾਂ ਬਣਾਈਆਂ। ਮੈਚ ਤੋਂ ਬਾਅਦ ਕੋਹਲੀ ਨੇ ਪਿਤਾ ਹੋਣ ਦਾ ਫਰਜ਼ ਨਿਭਾਇਆ ਅਤੇ ਮੈਦਾਨ ਤੋਂ ਵੀਡੀਓ ਕਾਲ ‘ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।
ਵਿਰਾਟ ਕੋਹਲੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ, ਜਿਸ ‘ਚ ਉਹ ਆਪਣੀ ਪਤਨੀ ਅਨੁਸ਼ਕਾ ਸ਼ਰਮਾ, ਬੇਟੀ ਵਾਮਿਕਾ ਤੇ ਬੇਟੇ ਅਕਾਯ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਹੇ ਹਨ। ਵਿਰਾਟ ਕੋਹਲੀ ਨੇ ਇਸ ਗੱਲ ਦੀ ਪਰਵਾਹ ਨਹੀਂ ਕੀਤੀ ਕਿ ਉਹ ਚਾਰੋਂ ਪਾਸਿਓਂ ਕੈਮਰਿਆਂ ਨਾਲ ਘਿਰੇ ਹੋਏ ਹਨ ਅਤੇ ਆਪਣੇ ਹੱਸਮੁੱਖ ਅੰਦਾਜ਼ ‘ਚ ਬੱਚਿਆਂ ਨਾਲ ਗੱਲ ਕਰਦੇ ਨਜ਼ਰ ਆਏ।
ਇਸ ਦੌਰਾਨ ਵੀਡੀਓ ‘ਚ ਦੇਖਿਆ ਗਿਆ ਕਿ ਬੱਚਿਆਂ ਦਾ ਮਨੋਰੰਜਨ ਕਰਨ ਲਈ ਵਿਰਾਟ ਕੋਹਲੀ ਨੇ ਵੱਖ-ਵੱਖ ਤਰ੍ਹਾਂ ਦੇ ਚਿਹਰੇ ਦੇ ਹਾਵ-ਭਾਵ ਪ੍ਰਗਟ ਕੀਤੇ। ਇਸ ਪਲ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੋਹਲੀ ਦੀ ਸ਼ਾਨਦਾਰ ਪਾਰੀ ਦੇ ਦਮ ‘ਤੇ RCB ਨੇ ਪੰਜਾਬ ਨੂੰ 4 ਗੇਂਦਾਂ ਬਾਕੀ ਰਹਿੰਦਿਆਂ 4 ਵਿਕਟਾਂ ਨਾਲ ਹਰਾਇਆ।
ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਪੰਜਾਬ ਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 176 ਦੌੜਾਂ ਬਣਾਈਆਂ। ਜਵਾਬ ‘ਚ ਆਰਸੀਬੀ ਨੇ 19.2 ਓਵਰਾਂ ‘ਚ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਵਿਰਾਟ ਕੋਹਲੀ ਨੇ ਬ੍ਰਾਡਕਾਸਟਰ ਹਰਸ਼ਾ ਭੋਗਲੇ ਨਾਲ ਗੱਲ ਕੀਤੀ ਕਿ ਉਸਨੇ ਬ੍ਰੇਕ ਦੌਰਾਨ ਆਪਣਾ ਸਮਾਂ ਕਿਵੇਂ ਬਿਤਾਇਆ। ਕੋਹਲੀ ਨੇ ਕਿਹਾ ਕਿ ਕਈ ਮਹੀਨਿਆਂ ਬਾਅਦ ਉਨ੍ਹਾਂ ਨੇ ਸਾਧਾਰਨ ਜੀਵਨ ਬਤੀਤ ਕੀਤਾ। ਭਾਰਤੀ ਕ੍ਰਿਕਟਰ ਨੇ ਕਿਹਾ ਕਿ ਉਸ ਨੇ ਇਸ ਗੱਲ ਤੋਂ ਕਾਫੀ ਰਾਹਤ ਮਹਿਸੂਸ ਕੀਤੀ ਕਿ ਉਹ ਸੜਕ ‘ਤੇ ਤੁਰਿਆ ਤੇ ਕਿਸੇ ਨੇ ਉਸ ਨੂੰ ਪਛਾਣਿਆ ਨਹੀਂਂ ਤੇ ਸੈਲਫੀ ਅਤੇ ਆਟੋਗ੍ਰਾਫ ਦੀ ਕੋਈ ਮੰਗ ਨਹੀਂ ਕੀਤੀ।
ਅਸੀਂ ਅਜਿਹੀ ਥਾਂ ‘ਤੇ ਸੀ ਜਿੱਥੇ ਲੋਕ ਸਾਨੂੰ ਪਛਾਣਦੇ ਨਹੀਂ ਸਨ। ਇੱਕ ਪਰਿਵਾਰ ਦੇ ਰੂਪ ਵਿੱਚ ਸਮਾਂ ਬਿਤਾਇਆ ਅਤੇ ਦੋ ਮਹੀਨੇ ਸ਼ਾਨਦਾਰ ਰਹੇ। ਬੇਸ਼ੱਕ, ਦੋ ਬੱਚੇ ਹੋਣ ਤੋਂ ਬਾਅਦ, ਪਰਿਵਾਰ ਦੇ ਦ੍ਰਿਸ਼ਟੀਕੋਣ ਤੋਂ ਚੀਜ਼ਾਂ ਪੂਰੀ ਤਰ੍ਹਾਂ ਬਦਲ ਗਈਆਂ ਹਨ, ਪਰਿਵਾਰ ਨਾਲ ਰਹਿਣਾ। ਵੱਡੇ ਬੱਚੇ ਨਾਲ ਸੰਪਰਕ ਬਣਾਈ ਰੱਖਣਾ। ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਮੇਰੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਚੰਗਾ ਮੌਕਾ ਮਿਲਿਆ।
ਵਿਰਾਟ ਕੋਹਲੀ ਲਈ ਮੌਜੂਦਾ ਆਈਪੀਐਲ ਆਉਣ ਵਾਲੇ ਟੀ-20 ਵਿਸ਼ਵ ਕੱਪ ਲਈ ਆਡੀਸ਼ਨ ਵਰਗਾ ਹੈ। ਕੋਹਲੀ ਉਸ ਸਮੇਂ ਆਪਣਾ ਇਮਤਿਹਾਨ ਪਾਸ ਕਰਦੇ ਨਜ਼ਰ ਆਏ ਜਦੋਂ ਉਨ੍ਹਾਂ ਨੇ 77 ਦੌੜਾਂ ਦੀ ਤੂਫਾਨੀ ਪਾਰੀ ਖੇਡ ਕੇ ਪੰਜਾਬ ਦੇ ਗੇਂਦਬਾਜ਼ਾਂ ਨੂੰ ਤਬਾਹ ਕਰ ਦਿੱਤਾ। ਕੋਹਲੀ ਭਾਰਤੀ ਟੀਮ ਲਈ ਮਹੱਤਵਪੂਰਨ ਖਿਡਾਰੀ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਉਹ ਆਪਣੀ ਫਾਰਮ ਨੂੰ ਬਰਕਰਾਰ ਰੱਖਣ ਅਤੇ ਭਵਿੱਖ ਵਿੱਚ ਭਾਰਤ ਨੂੰ ਟੀ-20 ਵਿਸ਼ਵ ਕੱਪ ਚੈਂਪੀਅਨ ਬਣਾਉਣ।