ਜਾਂਚ ਤੋਂ ਪਤਾ ਲੱਗਾ ਹੈ ਕਿ ਹਵਾਲਾ ਰਾਹੀਂ 45 ਕਰੋੜ ਰੁਪਏ ਗੋਆ ਭੇਜੇ ਗਏ ਸਨ। 100 ਕਰੋੜ ਦੀ ਰਿਸ਼ਵਤ ਦੇ ਕੇ ਸਾਊਥ ਲਾਬੀ ਨੇ ਕਰੀਬ 592 ਤੋਂ 600 ਕਰੋੜ ਰੁਪਏ ਦਾ ਮੁਨਾਫਾ ਕਮਾਇਆ, ਇਹ ਵੀ ਅਪਰਾਧ ਦਾ ਹਿੱਸਾ ਹੈ।
ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਾਨੂੰਨੀ ਟੀਮ ਵੀ ਸੁਪਰੀਮ ਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋ ਸਕਦੀ ਹੈ। ਇਸ ਦੇ ਨਾਲ ਹੀ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।
ਏਐੱਸਜੀ: ਆਬਕਾਰੀ ਨੀਤੀ ਦੇ ਬਦਲੇ ਰਿਸ਼ਵਤ ਲੈਣਾ ਹੀ ਅਪਰਾਧ ਨਹੀਂ ਹੈ, ਰਿਸ਼ਵਤ ਦੇ ਬਦਲੇ ਸ਼ਰਾਬ ਦੇ ਵਪਾਰੀਆਂ ਨੂੰ ਲਾਭ ਪਹੁੰਚਾਉਣਾ ਵੀ ਅਪਰਾਧ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਹਵਾਲਾ ਰਾਹੀਂ 45 ਕਰੋੜ ਰੁਪਏ ਗੋਆ ਭੇਜੇ ਗਏ ਸਨ। 100 ਕਰੋੜ ਦੀ ਰਿਸ਼ਵਤ ਦੇ ਕੇ ਸਾਊਥ ਲਾਬੀ ਨੇ ਕਰੀਬ 592 ਤੋਂ 600 ਕਰੋੜ ਰੁਪਏ ਦਾ ਮੁਨਾਫਾ ਕਮਾਇਆ, ਇਹ ਵੀ ਅਪਰਾਧ ਦਾ ਹਿੱਸਾ ਹੈ।
ਏਐਸਜੀ: ਮਗੁਨਤਾ ਰੈਡੀ ਨੇ ਬਿਆਨ ਵਿੱਚ ਕਿਹਾ ਹੈ ਕਿ ਉਹ ਆਬਕਾਰੀ ਨੀਤੀ ਨੂੰ ਲੈ ਕੇ ਕੇਜਰੀਵਾਲ ਨੂੰ ਮਿਲੇ ਸਨ। ਰਿਸ਼ਵਤ ਦੇ ਪੈਸੇ ਦੋ ਵਾਰ ਦਿੱਤੇ ਗਏ। ਆਬਕਾਰੀ ਨੀਤੀ ਦਾ ਲਾਭ ਲੈਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਅਤੇ ਅਜਿਹਾ ਨਾ ਹੋਣ ‘ਤੇ ਨਿਯਮ ਬਦਲਣ ਦੀ ਗੱਲ ਕਹੀ ਗਈ।
ਏਐੱਸਜੀ- ਕੇਜਰੀਵਾਲ ਦੇ ਕਰੀਬੀ ਵਿਜੇ ਨਾਇਰ ਇਸ ਮਾਮਲੇ ਵਿੱਚ ਸ਼ਾਮਲ ਸਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਨਾਲ ਮਿਲੇ ਸਨ ਕੇ ਉਨ੍ਹਾਂ ਨਾਲ ਜੁੜੀ ਫਾਈਲ ਦਿੱਤੀ ਸੀ।
ਅਦਾਲਤ ਵਿੱਚ ਸੁਣਵਾਈ ਦੌਰਾਨ ਏਐੱਸਜੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਸ਼ਾਮਲ ਰਹੇ ਸਨ ਤੇ ਇਸ ਰਾਹੀਂ ਰਿਸ਼ਵਤ ਲਈ ਗਈ ਸੀ। ਰਿਸ਼ਵਤ ਦਾ ਪੈਸਾ ਗੋਆ ਚੋਣਾਂ ਵਿੱਚ ਵੀ ਵਰਤਿਆ ਗਿਆ ਸੀ। ਕੇਜਰੀਵਾਲ ਨੇ ਆਬਕਾਰੀ ਨੀਤੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਕੋਰਟ ਰੂਮ ਦੇ ਬਾਹਰ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਮੀਡੀਆ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ‘ਤੇ ਪੱਤਰਕਾਰਾਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋਈ।
ਈਡੀ ਦੀ ਟੀਮ ਕੇਜਰੀਵਾਲ ਦੇ ਨਾਲ ਕੋਰਟ ਰੂਮ ਪਹੁੰਚ ਗਈ ਹੈ। ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਈਡੀ ਦੀ ਤਰਫੋਂ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ, ਜ਼ੋਹੇਬ ਹੁਸੈਨ ਤੇ ਨਵੀਨ ਮੱਠਾ ਪੇਸ਼ ਹੋਏ। ਇਸ ਦੇ ਨਾਲ ਹੀ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਵੀ ਅਦਾਲਤ ਪਹੁੰਚ ਗਏ ਹਨ।
ਈਡੀ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਪ੍ਰੋਡਕਸ਼ਨ ਲਈ ਰਾਊਜ਼ ਐਵੇਨਿਊ ਕੋਰਟ ਲੈ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਰਮੇਸ਼ ਗੁਪਤਾ ਅਤੇ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਕੇਜਰੀਵਾਲ ਦੀ ਤਰਫੋਂ ਬਹਿਸ ਕਰਨ ਲਈ ਕੋਰਟ ਰੂਮ ਵਿੱਚ ਪਹੁੰਚ ਗਏ ਹਨ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋ ਸਕਦੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੀਨਿਊ ਕੋਰਟ ‘ਚ ਪੇਸ਼ ਕਰਨ ਲਈ ਈਡੀ ਦੇ ਅਧਿਕਾਰੀ ਉਨ੍ਹਾਂ ਨੂੰ ਲੈ ਕੇ ਦਫ਼ਤਰ ਤੋਂ ਨਿਕਲ ਪਏ ਹੈ। ਦੁਪਹਿਰ ਢਾਈ ਵਜੇ ਉਨ੍ਹਾਂ ਨੂੰ ਪੇਸ਼ ਕੀਤਾ ਜਾਣਾ ਹੈ। ਇਸ ਸਬੰਧੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਈਡੀ ਮਸਜਿਦ ਦੇ ਗੇਟ ਦੇ ਸਾਹਮਣੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਗਏ ਹਨ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਪਹੁੰਚੇ ਹਨ। ਇਸ ਦੌਰਾਨ ਉਹ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਦੇ ਪਰਿਵਾਰ ਨੂੰ ਘਰ ‘ਚ ਨਜ਼ਰਬੰਦ ਕੀਤਾ ਹੋਇਆ ਹੈ।
ਰਾਮਚਰਨ ਅਗਰਵਾਲ ਚੌਕ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ। ਇੱਥੇ ਵੱਡੀ ਗਿਣਤੀ ਵਿੱਚ ਅਰਧ ਸੈਨਿਕ ਬਲ ਅਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ‘ਆਪ’ ਹੈੱਡਕੁਆਰਟਰ ਨੂੰ ਜਾਣ ਵਾਲੀ ਸੜਕ ‘ਤੇ ਕਿਸੇ ਨੂੰ ਵੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਭਾਜਪਾ ਹੈੱਡਕੁਆਰਟਰ ਦੇ ਨੇੜੇ ਵੀ ਕਿਸੇ ਨੂੰ ਜਾਣ ਨਹੀਂ ਦਿੱਤਾ ਗਿਆ।
ITO ‘ਤੇ ਆਵਾਜਾਈ ਆਮ ਵਾਂਗ ਚੱਲ ਰਹੀ ਹੈ। ‘ਆਪ’ ਵਰਕਰ ਚੌਰਾਹੇ ਦੇ ਆਲੇ-ਦੁਆਲੇ ਸੜਕਾਂ ‘ਤੇ ਦਰੱਖਤਾਂ ਦੀ ਛਾਂ ‘ਚ 20 ਤੋਂ 30 ਦੇ ਗਰੁੱਪ ‘ਚ ਖੜ੍ਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਪਹਿਰ 2:30 ਵਜੇ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਦੌਰਾਨ ਈਡੀ ਅਦਾਲਤ ਤੋਂ ਦਿੱਲੀ ਦੇ ਮੁੱਖ ਮੰਤਰੀ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਭੇਜਣ ਦੀ ਮੰਗ ਕਰੇਗੀ।
ਡੀਡੀਯੂ ਮਾਰਗ ‘ਤੇ ‘ਆਪ’ ਵਰਕਰਾਂ ਦਾ ਪ੍ਰਦਰਸ਼ਨ ਲਗਭਗ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਨੂੰ ਦੁਪਹਿਰ 2:30 ਵਜੇ ਦੇ ਕਰੀਬ ਰਾਊਜ਼ ਐਵੇਨਿਊ ਅਦਾਲਤ ਵਿੱਚ ਲਿਆਂਦਾ ਜਾਵੇਗਾ, ਇਸ ਲਈ ਇੱਥੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ।
ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਗ੍ਰਿਫ਼ਤਾਰੀ ਖਿਲਾਫ਼ ਸੁਪਰੀਮ ਕੋਰਟ ਵਿੱਚ ਦਾਇਰ ਅਰਜ਼ੀ ਵਾਪਸ ਲੈ ਲਈ ਹੈ। ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਕਾਰਨ ਅਜਿਹਾ ਕੀਤਾ ਹੈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਹੋਣਾ ਹੈ। ਇਸ ਲਈ ਉਹ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਪੇਸ਼ ਨਹੀਂ ਹੋ ਸਕਦੇ। ਇਸ ਕਾਰਨ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਰਾਊਜ਼ ਐਵੇਨਿਊ ਕੋਰਟ ‘ਚ ਸੁਣਵਾਈ ਪੂਰੀ ਹੋਣ ਤੋਂ ਬਾਅਦ ਸਿੰਘਵੀ ਫਿਰ ਤੋਂ ਸੁਪਰੀਮ ਕੋਰਟ ਦਾ ਰੁਖ ਕਰਨਗੇ।
ਆਈਟੀਓ ਚੌਂਕ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਭਾਰੀ ਜਾਮ ਲੱਗ ਗਿਆ।
ਚੇਨਈ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਡੀਐੱਮਕੇ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਕਰਦੇ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਡੀਐੱਮਕੇ ਨੇਤਾ ਦਯਾਨਿਧੀ ਮਾਰਨ ਨੇ ਕਿਹਾ, “ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦੇ ਹਾਂ।”
ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ, ਐੱਮਐੱਮ ਸੁੰਦਰੇਸ਼ ਤੇ ਬੇਲਾ ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਅੱਜ ਈਡੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ।
ITO ‘ਤੇ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ਤੇ ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ, ਸੌਰਭ ਭਾਰਦਵਾਜ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਆਪ ਵਰਕਰ ਪਾਰਟੀ ਦਫਤਰ ਤੋਂ ਆਈ.ਟੀ.ਓ. ਤੱਕ ਰੋਸ ਮਾਰਚ ਕਰ ਰਹੇ ਹਨ। ‘ਆਪ’ ਵਰਕਰਾਂ ਨੇ ਸੜਕ ‘ਤੇ ਬੈਠ ਕੇ ਆਈਟੀਓ ਚੌਕ ਜਾਮ ਕਰ ਦਿੱਤਾ।
‘ਆਪ’ ਨੇਤਾ ਸੰਜੇ ਸਿੰਘ ਦੇ ਪਿਤਾ ਵੀ ਧਰਨੇ ‘ਚ ਸ਼ਾਮਲ ਹੋਣ ਲਈ ਡੀਡੀਯੂ ਮਾਰਗ ‘ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਆਮ ਆਦਮੀ ਪਾਰਟੀ ਅਤੇ ਝਾੜੂ ਤੋਂ ਹੀ ਡਰਦੀ ਹੈ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੇ ਤਿੰਨ ਵਾਰ ਅਰਵਿੰਦ ਕੇਜਰੀਵਾਲ ਨੂੰ ਚੁਣਿਆ ਹੈ ਅਤੇ ਦਿੱਲੀ ਦੇ ਲੋਕ ਇਸ ਲਈ ਸ਼ਲਾਘਾ ਦੇ ਹੱਕਦਾਰ ਹਨ।
ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਤਿੰਨ ਵਾਰ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀ ਈਡੀ ਨੇ ਗ੍ਰਿਫ਼ਤਾਰ ਕੀਤਾ ਹੈ। ਕਿਹਾ ਕਿ ਅੰਗਰੇਜ਼ਾਂ ਨੇ ਘੱਟੋ-ਘੱਟ ਮਨੁੱਖੀ ਕਦਰਾਂ-ਕੀਮਤਾਂ ਦਾ ਵੀ ਖਿਆਲ ਰੱਖਦੇ ਸਨ, ਇਸ ਗੱਲ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਮੈਂ ਕੱਲ੍ਹ ਵੀ ਉੱਥੇ ਸੀ ਪਰ ਕੇਂਦਰ ਸਰਕਾਰ ਨੇ ਨੈਤਿਕਤਾ ਨੂੰ ਇੰਨਾ ਨੀਵਾਂ ਕਰ ਦਿੱਤਾ ਹੈ ਕਿ ਕੱਲ੍ਹ ਤੋਂ ਉਸ ਦੇ ਪਰਿਵਾਰ ਨੂੰ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਬੱਚਿਆਂ ਕੋਲ ਜਾ ਕੇ ਇਹ ਨਾ ਕਹਿ ਸਕਣ ਕਿ ਉਹ ਉਨ੍ਹਾਂ ਦੇ ਨਾਲ ਹਨ। ਈਡੀ ਤੋਂ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ਮੈਂ ਇਹ ਇਸ ਲਈ ਕਹਿ ਰਿਹਾ ਹਾਂ ਤਾਂ ਜੋ ਜਨਤਾ ਇਸ ਬਾਰੇ ਆਪਣੀ ਆਵਾਜ਼ ਉਠਾ ਸਕੇ।
ਅੱਜ ਆਮ ਆਦਮੀ ਪਾਰਟੀ ਡੀਡੀਯੂ ਮਾਰਗ ‘ਤੇ ਸਥਿਤ ਬੀਜੇਪੀ ਦਫ਼ਤਰ ਵਿੱਚ ਸੀਐੱਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ ਹੈ। ਸੰਜੇ ਸਿੰਘ ਦੇ ਪਿਤਾ ਵੀ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ‘ਚ ਹਿੱਸਾ ਲੈਣ ਪਹੁੰਚੇ ਹਨ।