ਸੀਆਈਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਮੁਖਬਰ ਖਾਸ ਦੀ ਇਤਲਾਹ ‘ਤੇ ਪਿੰਡ ਕੋਟਲੀ ਅੰਬ ਇਲਾਕਾ ਥਾਣਾ ਅਜਨਾਲਾ ‘ਚ ਹੇਠ ਲਿਖੇ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਤਿੰਦਰ ਸਿੰਘ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ‘ਚ ਨਸ਼ਾ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਇਨ੍ਹਾਂ ਹਦਾਇਤਾਂ ਤਹਿਤ ਸੀਆਈਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਮੁਖਬਰ ਖਾਸ ਦੀ ਇਤਲਾਹ ‘ਤੇ ਪਿੰਡ ਕੋਟਲੀ ਅੰਬ ਇਲਾਕਾ ਥਾਣਾ ਅਜਨਾਲਾ ‘ਚ ਹੇਠ ਲਿਖੇ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਉਰਫ ਗੋਰਾ ਪੁੱਤਰ ਹਰਭਜਨ ਸਿੰਘ ਵਾਸੀ ਚੌਗਾਵਾ ਥਾਣਾ ਲੋਪੋਕੇ, ਹਰਤੇਜ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਚੌਗਾਵਾ ਥਾਣਾ ਲੋਪੋਕੇ, ਲਖਬੀਰ ਸਿੰਘ ਉਰਫ ਲੱਖਾ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਠਾ ਗੁਰੂ ਕਾ ਥਾਣਾ ਡਿਆਲਪੁਰ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਸਮੱਗਲਰਾਂ ਕੋਲੋਂ 6 ਕਿੱਲੋ ਹੈਰੋਇਨ, 1.70,000/- ਰੁਪਏ ਭਾਰਤੀ ਕਰੰਸੀ ਡਰੱਗ ਮਨੀ ਸਮੇਤ ਇਕ ਬੁਲਟ ਮੋਟਰਸਾਈਕਲ ਤੇ ਇਕ ਮੋਟਰਸਾਈਕਲ ਸੀਟੀ 110-X ਬਰਾਮਦ ਕਰ ਕੇ ਅਜਨਾਲਾ ਥਾਣੇ ‘ਚ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਤਫਤੀਸ਼ ਕੀਤੀ ਜਾਵੇਗੀ। ਤਫਤੀਸ਼ ਦੌਰਾਨ ਇਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਨੂੰ ਖੰਗਾਲਿਆ ਜਾਵੇਗਾ, ਜਿਸ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।