ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਇਕਬਾਲ ਸਿੰਘ ਲਾਲਪੁਰਾ ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ‘ਚ ਹਿੱਸਾ ਲੈ ਰਿਹਾ ਹੈ ਜਦੋਂਕਿ ਬਤੌਰ ਚੇਅਰਮੈਨ ਉਹ ਕਿਸੇ ਵੀ ਸਿਆਸੀ ਗਤੀਵਿਧੀਆਂ ‘ਚ ਹਿੱਸਾ ਨਹੀਂ ਲੈ ਸਕਦਾ।
ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਫਸਰ ਨੂੰ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਇਕਬਾਲ ਸਿੰਘ ਲਾਲਪੁਰਾ ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ‘ਚ ਹਿੱਸਾ ਲੈ ਰਿਹਾ ਹੈ ਜਦੋਂਕਿ ਬਤੌਰ ਚੇਅਰਮੈਨ ਉਹ ਕਿਸੇ ਵੀ ਸਿਆਸੀ ਗਤੀਵਿਧੀਆਂ ‘ਚ ਹਿੱਸਾ ਨਹੀਂ ਲੈ ਸਕਦਾ।





