ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ…
ਅਬੋਹਰ ‘ਚ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰ ਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੀਆਂ ਸਨ, ਬੱਸ ਦੇ ਡਰਾਈਵਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਉਹ ਗੋਬਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਬੱਸ ਦੀਆ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁਲ ਦੀਆਂ ਲਾਈਟਾਂ ਵੀ ਬੰਦ ਸਨ। ਜਿਸ ਕਾਰਨ ਉਹ ਸੜਕ ‘ਤੇ ਅੱਗੇ ਜਾ ਰਿਹਾ ਟਰੈਕਟਰ ਨਹੀਂ ਦੇਖ ਸਕਿਆ, ਗੁਰਪ੍ਰੀਤ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਉਸ ਦੀ ਬੱਸ ਟਰੈਕਟਰ ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਓਬਰ ਬ੍ਰਿਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਪਲਟ ਗਈ ਅਤੇ ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ‘ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ, ਜ਼ਖ਼ਮੀ ਹੋ ਗਏ।
ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੀਆਂ ਹੋਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਔਰਤ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦਕਿ ਬੱਸ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ‘ਤੇ ਜ਼ਿਆਦਾ ਉਚਾਈ ‘ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।