ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਵੱਲੋਂ ਘਟਨਾ ਦੀ ਖਬਰ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਫਾਜਿਲਕਾ ਵਿੱਚ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ…
ਡਾ. ਪ੍ਰਗਿਆ ਜੈਨ ਐੱਸਐੱਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਪੂਰੀ ਚੌਕਸ ਦਿਖਾਈ ਦੇ ਰਹੀ ਹੈ। ਕਿਸੇ ਵੱਲੋਂ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਤੇ ਜਾਣਕਾਰੀ ਦਿੱਤੀ ਗਈ ਕਿ ਖਾਲਸਾ ਕਾਲਜ ਅਬੋਹਰ ਦੇ ਬਾਹਰ ਕੁਝ ਸ਼ਰਾਰਤੀ ਅਨਸਰ ਇਕੱਠੇ ਹੋ ਰਹੇ ਹਨ। ਜਿਸਤੇ ਅਰੁਨ ਮੁੰਡਨ ਡੀ.ਐਸ.ਪੀ ਅਬੋਹਰ ਅਤੇ ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਅਤੇ ਫਾਇਰਿੰਗ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਘਟਨਾ ਸਮੇਂ ਵਰਤਿਆ ਹਥਿਆਰ ਅਤੇ ਰੌਂਦ ਬਰਾਮਦ ਕੀਤੇ ਗਏ ਹਨ। ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਥਾਣਾ ਸਿਟੀ—1 ਅਬੋਹਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕਾਬੂ ਕੀਤੇ ਦੋਸ਼ੀਆਂ ਅਤੇ ਘਟਨਾ ਬਾਰੇ ਪੂਰੀ ਜਾਣਕਾਰੀ ਪ੍ਰੈਸ ਕਾਨਫਰੰਸ ਕਰਕੇ ਸਾਂਝੀ ਕੀਤੀ ਜਾਵੇਗੀ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਵੱਲੋਂ ਘਟਨਾ ਦੀ ਖਬਰ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਫਾਜਿਲਕਾ ਵਿੱਚ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸਥਿਤੀ ਪੂਰੀ ਕੰਟਰੋਲ ਅਧੀਨ ਹੈ। ਫਾਜਿਲਕਾ ਪੁਲਿਸ ਲੋਕ ਸਭਾ ਦੀਆਂ ਚੋਣਾਂ ਅਮਨ ਅਮਾਨ ਨਾਲ ਕਰਾਉਣ ਲਈ ਵਚਨਬੱਧ ਹੈ।