ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਰਾਉਜ਼ ਐਵੇਨਿਊ ਅਦਾਲਤ ਨੇ 7 ਮਈ ਤੱਕ ਵਧਾ ਦਿੱਤੀ ਹੈ। ਦੋਵੇਂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ ਆਬਕਾਰੀ ਮਾਮਲੇ ‘ਚ 21 ਮਾਰਚ ਨੂੰ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ।
ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਕੇਜਰੀਵਾਲ ਅਤੇ ਕੇ. ਕਵਿਤਾ 7 ਮਈ ਨੂੰ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਸ਼ਾਮ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ‘ਚ ਹੈ।