ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸੰਧੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਈਦ ਉਲ ਫਿਤਰ ਦੇ ਮੌਕੇ ’ਤੇ ਹਾਲ ਬਜ਼ਾਰ ਅੰਮ੍ਰਿਤਸਰ ਵਿੱਚ ਇੱਕ-ਦੂਜੇ ਨੂੰ ਗਲੇ ਲਗਾ ਕੇ ਈਦ ਦੀ ਮੁਬਾਰਕਬਾਰ ਦਿੱਤੀ। ਈਦ ਦਾ ਤਿਉਹਾਰ ਭਾਈਚਾਰਕ ਸਾਂਝ ਨੂੰ ਵਧਾਉਂਦਾ ਹੈ।

ਹਾਲ ਬਾਜ਼ਾਰ ਅੰਮ੍ਰਿਤਸਰ ਦੀ ਜਾਮਾ ਮਸਜਿਦ ਖੈਰੂਦੀਨ ਵਿਖੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕਰਨ ਲਈ ਵੱਡੇ ਪੱਧਰ ’ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਦੌਰਾਨ ਸਿਆਸੀ ਆਗੂ ਵੀ ਮਸਜਿਦ ਵਿਖੇ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤੇ ਤਰਨਜੀਤ ਸਿੰਘ ਸੰਧੂ ਨੇ ਸਥਾਨਕ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ ਖੈਰੂਦੀਨ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸੰਧੂ ਨੇ ਜਾਮਾ ਮਸਜਿਦ ਦੇ ਮੌਲਾਨਾ ਇਮਾਮ ਹਾਮਿਦ ਹੁਸੈਨ ਕਾਸਮੀ ਨਾਲ ਗਲੇ ਮਿਲ ਕੇ ਇਕ ਦੂਸਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਮੌਕੇ ਮੌਲਾਨਾ ਕਾਸਮੀ ਅਤੇ ਦਾਨਿਸ਼ ਖਾਨ ਨੇ ਸੰਧੂ ਅਤੇ ਧਾਰੀਵਾਲ ਦਾ ਸਨਮਾਨ ਕੀਤਾ।