ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸੀਆਈਏ ਸਟਾਫ ਨੇ ਵੱਡੀ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ ਹੈਰੋਇਨ ਦੀ ਭਾਰੀ ਖੇਪ ਅਤੇ ਅਸਲੇ ਸਮੇਤ ਹਿਰਾਸਤ ’ਚ ਲੈਣ ਵਿਚ ਸਫਲਤਾ ਹਾਸਲ ਕੀਤੀ। ਸਿੀਆਈਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਬਜੀਤ ਸਿੰਘ ਨਾਂ ਦੇ ਦੋ ਵਿਅਕਤੀ ਪਾਕਿਸਤਾਨ ਤੋਂ ਹੈਰੋਇਨ ਅਤੇ ਅਸਲਾ ਮੰਗਵਾ ਕੇ ਇਲਾਕੇ ਵਿਚ ਸਪਲਾਈ ਕਰਦੇ ਹਨ ਤੇ ਅੱਜ ਫਿਰ ਉਹ ਹੈਰੋਇਨ ਅਤੇ ਅਸਲਾ ਲੈ ਕੇ ਆਪਣੇ ਗ੍ਰਾਹਕਾਂ ਨੂੰ ਦੇਣ ਜਾ ਰਹੇ ਹਨ।
ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸੀਆਈਏ ਸਟਾਫ ਨੇ ਵੱਡੀ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ ਹੈਰੋਇਨ ਦੀ ਭਾਰੀ ਖੇਪ ਅਤੇ ਅਸਲੇ ਸਮੇਤ ਹਿਰਾਸਤ ’ਚ ਲੈਣ ਵਿਚ ਸਫਲਤਾ ਹਾਸਲ ਕੀਤੀ। ਸਿੀਆਈਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਬਜੀਤ ਸਿੰਘ ਨਾਂ ਦੇ ਦੋ ਵਿਅਕਤੀ ਪਾਕਿਸਤਾਨ ਤੋਂ ਹੈਰੋਇਨ ਅਤੇ ਅਸਲਾ ਮੰਗਵਾ ਕੇ ਇਲਾਕੇ ਵਿਚ ਸਪਲਾਈ ਕਰਦੇ ਹਨ ਤੇ ਅੱਜ ਫਿਰ ਉਹ ਹੈਰੋਇਨ ਅਤੇ ਅਸਲਾ ਲੈ ਕੇ ਆਪਣੇ ਗ੍ਰਾਹਕਾਂ ਨੂੰ ਦੇਣ ਜਾ ਰਹੇ ਹਨ। ਸੀਆਈਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਾਰਵਾਈ ਕਰਦਿਆਂ ਨਾਕਾਬੰਦੀ ਦੌਰਾਨ ਮੋਟਰਸਾਇਕਲ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ 3 ਕਿੱਲੋ ਹੈਰੋਇਨ, ਇਕ 32 ਬੋਰ ਦਾ ਪਿਸਤੌਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਧਨੋਆ ਖੁਰਦ ਅਤੇ ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸ਼ਹੂਰਾ ਵਜੋਂ ਹੋਈ ਹੈ। ਪੁਲਿਸ ਵਲੋਂ ਥਾਣਾ ਘਰਿੰਡਾ ਵਿਚ ਮਾਮਲਾ ਦਰਜ਼ ਕਰਨ ਉਪਰੰਤ ਇਸ ਫੜੇ ਗਏ ਤਸਕਰ ਦੇ ਕਿੱਥੇ-ਕਿੱਥੇ ਤਸਕਰਾਂ ਨਾਲ ਸਬੰਧ ਹਨ ਤੇ ਇਹ ਹੈਰੋਇਨ ਦੀ ਖੇਪ ਅਤੇ ਅਸਲਾ ਕਿਸ ਨੂੰ ਦੇਣ ਜਾ ਰਿਹਾ ਸੀ, ਦੇ ਬਾਰੇ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।