ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਸੰਗਰੂਰ ਦੀ ਬਹੁਤ ਚਿੰਤਾ ਹੈ। ਉਹ ਮੈਨੂੰ ਹਮੇਸ਼ਾ ਸੰਗਰੂਰ ਬਾਰੇ ਹੀ ਪੁੱਛਦੇ ਰਹਿੰਦੇ ਹਨ।
ਪਿਛਲੀ ਵਾਰ ਜਦੋਂ ਮੈਂ ਉਨ੍ਹਾਂ ਨੂੰ ਜੇਲ੍ਹ ਵਿਚ ਮਿਲਣ ਗਿਆ ਸੀ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਗਰੂਰ ਬਾਰੇ ਹੀ ਪੁੱਛਿਆ। ਮੈਂ ਉਨ੍ਹਾਂ ਨੂੰ ਕਿਹਾ ਕਿ ਅਗਲੀ ਵਾਰ ਜਦੋਂ ਮੈਂ ਉਨ੍ਹਾਂ ਨੂੰ ਮਿਲਣ ਆਵਾਂਗਾ ਤਾਂ ਮੈਂ ਉਨ੍ਹਾਂ ਨੂੰ ਸੰਗਰੂਰ ਦੀ ਅਸਲ ਸਥਿਤੀ ਦੱਸਾਂਗਾ। ਉਨ੍ਹਾਂ ਕਿਹਾ ਕਿ ਅੱਜ ਹੀ ਇਤਫ਼ਾਕ ਨਾਲ ਮੇਰਾ ਉਨ੍ਹਾਂ ਨੂੰ ਮਿਲਣ ਦਾ ਪ੍ਰੋਗਰਾਮ 30 ਤਰੀਕ ਨੂੰ ਤੈਅ ਹੋਇਆ ਹੈ।
ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤਿੰਨੇ ਪਾਰਟੀਆਂ ਲੋਕ ਸਭਾ ਲਈ 13 ਉਮੀਦਵਾਰ ਵੀ ਨਹੀਂ ਲੱਭ ਸਕੀਆਂ । ਉਨ੍ਹਾਂ ਦੇ ਆਗੂ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਮੌਜੂਦਾ ਹਾਲਾਤ ਉਨ੍ਹਾਂ ਦੀਆਂ ਕਰਤੂਤਾਂ ਕਾਰਨ ਹੀ ਪੈਦਾ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਗੇੜ ‘ਚ ਦੇਸ਼ ‘ਚ ਕਰੀਬ 190 ਸੀਟਾਂ ‘ਤੇ ਚੋਣਾਂ ਹੋਈਆਂ ਹਨ। ਰਿਪੋਰਟ ਮੁਤਾਬਿਕ ਇੰਡੀਆ ਅਲਾਇੰਸ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ। ਇਸ ਵਾਰ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਆਮ ਆਦਮੀ ਪਾਰਟੀ ਇਸ ਸਰਕਾਰ ਵਿੱਚ ਭਾਈਵਾਲ ਹੋਵੇਗੀ। ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣ ਸਕਦੀ। ਅਸੀਂ ਤੈਅ ਕਰਾਂਗੇ ਕਿ ਦੇਸ਼ ਦੀ ਸਰਕਾਰ ਕਿਹੋ ਜਿਹੀ ਹੋਵੇਗੀ। ਫਿਰ ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਵਾਂਗੇ।