ਅਮਰੀਕੀ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਗੁਪਤਾ ਭਾਰਤ ਸਰਕਾਰ ਦੇ ਇੱਕ ਕਰਮਚਾਰੀ ਨਾਲ ਕੰਮ ਕਰ ਰਿਹਾ ਸੀ ਤੇ ਨਿਊਯਾਰਕ ਸਿਟੀ ਵਿੱਚ ਰਹਿੰਦੇ ਪੰਨੂ ਨੂੰ ਮਾਰਨ ਲਈ ਇੱਕ ਕਾਤਲ ਨੂੰ US$100,000 ਦੇਣ ਲਈ ਸਹਿਮਤ ਹੋਇਆ ਸੀ। ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ‘ਤੇ ਅਮਰੀਕਾ ਨੇ ਇਕ ਵਾਰ ਫਿਰ ਪ੍ਰਤੀਕਿਰਿਆ ਦਿੱਤੀ ਹੈ। ਬਿਡੇਨ ਪ੍ਰਸ਼ਾਸਨ ਨੇ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਲਈ ਅਮਰੀਕਾ ਭਾਰਤ ਨਾਲ ਕੰਮ ਕਰ ਰਿਹਾ ਹੈ।
ਪਿਛਲੇ ਨਵੰਬਰ ਅਮਰੀਕਾ ਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਰੱਖਣ ਵਾਲੇ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਸੰਘੀ ਵਕੀਲਾਂ ਨੇ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।
ਅਮਰੀਕੀ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਗੁਪਤਾ ਭਾਰਤ ਸਰਕਾਰ ਦੇ ਇੱਕ ਕਰਮਚਾਰੀ ਨਾਲ ਕੰਮ ਕਰ ਰਿਹਾ ਸੀ ਤੇ ਨਿਊਯਾਰਕ ਸਿਟੀ ਵਿੱਚ ਰਹਿੰਦੇ ਪੰਨੂ ਨੂੰ ਮਾਰਨ ਲਈ ਇੱਕ ਕਾਤਲ ਨੂੰ US$100,000 ਦੇਣ ਲਈ ਸਹਿਮਤ ਹੋਇਆ ਸੀ। ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਦੱਖਣੀ ਤੇ ਮੱਧ ਏਸ਼ੀਆ ਲਈ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਬੁੱਧਵਾਰ ਨੂੰ ਕਾਂਗਰਸ ਦੀ ਸੁਣਵਾਈ ਦੌਰਾਨ ਸਦਨ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਮੈਂਬਰਾਂ ਨੂੰ ਕਿਹਾ, ”ਇਹ ਦੋਵਾਂ ਦੇਸ਼ਾਂ ਵਿਚਾਲੇ ਗੰਭੀਰ ਮੁੱਦਾ ਹੈ। ਨਿਆਂ ਵਿਭਾਗ ਨੇ ਦੋਸ਼ ਲਗਾਇਆ ਹੈ ਕਿ ਭਾਰਤ ਸਰਕਾਰ ‘ਚ ਕੰਮ ਕਰਦੇ ਲੋਕਾਂ ‘ਤੇ ਇਕ ਭਾਰਤੀ ਨਾਗਰਿਕ ਨੇ ਕਿਸੇ ਦੇ ਹੁਕਮ ‘ਤੇ ਅਮਰੀਕੀ ਧਰਤੀ ‘ਤੇ ਇਕ ਅਮਰੀਕੀ ਨਾਗਰਿਕ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ।ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹਾਂ।
ਨਿਆਂ ਵਿਭਾਗ ਨੇ ਅੱਗੇ ਕਿਹਾ ਕਿ ਭਾਰਤ ਨੇ ਵੀ ਇਸ ਮਾਮਲੇ ‘ਤੇ ਢੁਕਵੇਂ ਕਦਮ ਚੁੱਕੇ ਹਨ ਤੇ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਅਸੀਂ ਭਾਰਤ ਨੂੰ ਇਸ ਮਾਮਲੇ ‘ਤੇ ਜਲਦੀ ਅਤੇ ਜ਼ਿੰਮੇਵਾਰੀ ਨਾਲ ਕਾਰਵਾਈ ਕਰਨ ਦੀ ਬੇਨਤੀ ਕਰਾਂਗੇ।