ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਿੱਬੜ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ (46) ਆਪਣੀ ਕੰਬਾਈਨ ’ਤੇ ਖੇਤਾਂ ’ਚੋਂ ਕਣਕ ਦੀ ਵਾਢੀ ਕਰਨ ਗਿਆ ਸੀ। ਕੁਝ ਸਮੇਂ ਬਾਅਦ ਉਹ ਵੀ ਟਰੈਕਟਰ ਲੈ ਕੇ ਖੇਤਾਂ ਵੱਲ ਤੁਰ ਪਿਆ। ਇਸ ਦੌਰਾਨ ਉਸ ਨੇ ਦੇਖਿਆ ਕਿ ਮੁਲਜ਼ਮ ਉਸ ਦੇ ਭਰਾ ਦੀ ਕੰਬਾਈਨ ਨੂੰ ਰੋਕ ਕੇ ਖੜੇ ਸਨ। ਜਦੋਂ ਉਸ ਦਾ ਭਰਾ ਕੰਬਾਈਨ ਤੋਂ ਹੇਠਾਂ ਉਤਰਿਆ ਤਾਂ ਮੁਲਜ਼ਮ ਨੇ ਉਸ ਦੀ ਛਾਤੀ ਵਿਚ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ।
ਪਿੰਡ ਤਿੱਬੜ ‘ਚ ਤਿੰਨ ਵਿਅਕਤੀਆਂ ਨੇ ਕੰਬਾਈਨ ’ਤੇ ਕਣਕ ਦੀ ਵਾਢੀ ਕਰਨ ਜਾ ਰਹੇ ਕਿਸਾਨ ਨੂੰ ਘੇਰ ਕੇ ਕੁੱਟਮਾਰ ਕੀਤੀ। ਕਿਸਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਤਿੱਬੜ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਿੱਬੜ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ (46) ਆਪਣੀ ਕੰਬਾਈਨ ’ਤੇ ਖੇਤਾਂ ’ਚੋਂ ਕਣਕ ਦੀ ਵਾਢੀ ਕਰਨ ਗਿਆ ਸੀ। ਕੁਝ ਸਮੇਂ ਬਾਅਦ ਉਹ ਵੀ ਟਰੈਕਟਰ ਲੈ ਕੇ ਖੇਤਾਂ ਵੱਲ ਤੁਰ ਪਿਆ। ਇਸ ਦੌਰਾਨ ਉਸ ਨੇ ਦੇਖਿਆ ਕਿ ਮੁਲਜ਼ਮ ਉਸ ਦੇ ਭਰਾ ਦੀ ਕੰਬਾਈਨ ਨੂੰ ਰੋਕ ਕੇ ਖੜੇ ਸਨ। ਜਦੋਂ ਉਸ ਦਾ ਭਰਾ ਕੰਬਾਈਨ ਤੋਂ ਹੇਠਾਂ ਉਤਰਿਆ ਤਾਂ ਮੁਲਜ਼ਮ ਨੇ ਉਸ ਦੀ ਛਾਤੀ ਵਿਚ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਕਾਰਨ ਕੁਲਦੀਪ ਜ਼ਮੀਨ ‘ਤੇ ਡਿੱਗ ਗਿਆ। ਉਹ ਤੁਰੰਤ ਆਪਣੇ ਭਰਾ ਨੂੰ ਇਲਾਜ ਲਈ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲੈ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਐੱਸਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਾਧੂ ਸਿੰਘ, ਦਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਤਿੱਬੜ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।