ਕਾਂਗਰਸ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਆਪਣਾ ਚੋਣ ਮਨੋਰਥ ਪੱਤਰ (Congress Manifesto 2024) ਜਾਰੀ ਕੀਤਾ। ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ‘ਮੈਨੀਫੈਸਟੋ’ ਜਾਰੀ ਕੀਤਾ। ਇਹ ਮੈਨੀਫੈਸਟੋ ‘5 ਨਿਆਂ ਤੇ 25 ਗਾਰੰਟੀਆਂ’ ‘ਤੇ ਆਧਾਰਿਤ ਹੈ।

ਮੈਨੀਫੈਸਟੋ ਬਾਰੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ ਇਸ ਵਿਚ ਸਭ ਤੋਂ ਵੱਡੀ ਗੱਲ ਨਿਆਂ ਹੈ। ਪਿਛਲੇ 10 ਸਾਲਾਂ ਵਿਚ ਤੇ ਖਾਸ ਕਰਕੇ ਪਿਛਲੇ 5 ਸਾਲਾਂ ਵਿਚ ਦੇਸ਼ ‘ਚ ਬਹੁਤ ਅਨਿਆਂ ਹੋਇਆ ਹੈ। ਚੋਣ ਮਨੋਰਥ ਪੱਤਰ ਵਿਚ ਪੰਜ ਨਿਆਂ, ਭਾਗਦਾਰੀ ਨਿਆਂ’, ‘ਕਿਸਾਨ ਨਿਆਂ’, ‘ਮਹਿਲਾ ਨਿਆਂ’, ‘ਕਿਰਤੀ ਨਿਆਂ’ ਅਤੇ ‘ਯੂਥ ਨਿਆਂ’ ਦਾ ਜ਼ਿਕਰ ਕੀਤਾ ਗਿਆ ਹੈ। ਮੈਨੀਫੈਸਟੋ ਵਿੱਚ 30 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ।
– ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਗ਼ਰੀਬ ਲੜਕੀਆਂ ਨੂੰ 1 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
– ਇਸ ਦੇ ਨਾਲ ਹੀ ਦੇਸ਼ ਵਿਚ ਰਾਖਵੇਂਕਰਨ ਦੀ ਸੀਮਾ 50 ਫੀਸਦੀ ਤਕ ਵਧਾਉਣ ਦਾ ਵਾਅਦਾ ਕੀਤਾ ਗਿਆ ਹੈ।
– ਮੈਨੀਫੈਸਟੋ ‘ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੀਆਂ ਨੌਕਰੀਆਂ ਵਿਚ ਔਰਤਾਂ ਲਈ 50 ਫ਼ੀਸਦੀ ਤੱਕ ਰਾਖਵਾਂਕਰਨ ਕੀਤਾ ਜਾਵੇਗਾ।
ਚੋਣ ਮਨੋਰਥ ਪੱਤਰ ਜਾਰੀ ਹੋਣ ਤੋਂ ਬਾਅਦ ਕਾਂਗਰਸ ਨੇਤਾ ਪੀ ਚਿਦੰਬਰਮ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਵਧ ਰਹੀ ਹੈ ਅਤੇ ਨੌਕਰੀਆਂ ‘ਚ ਵਾਧਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਅਸੀਂ ਦੇਸ਼ ਵਿਚ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਕਦਮ ਚੁੱਕਾਂਗੇ।