Thursday, October 17, 2024
Google search engine
HomeDeshਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਿਆ ਮੰਤਰੀ ਹਰਜੋਤ ਬੈਂਸ, ਆਤਿਸ਼ੀ...

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਿਆ ਮੰਤਰੀ ਹਰਜੋਤ ਬੈਂਸ, ਆਤਿਸ਼ੀ ਤੇ ਸੌਰਵ ਭਾਰਦਵਾਜ ਨੂੰ ਲਿਆ ਹਿਰਾਸਤ ’ਚ

ਅੱਜ ਆਮ ਆਦਮੀ ਪਾਰਟੀ ਡੀਡੀਯੂ ਮਾਰਗ ‘ਤੇ ਸਥਿਤ ਬੀਜੇਪੀ ਦਫ਼ਤਰ ਵਿੱਚ ਸੀਐੱਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ ਹੈ। ਸੰਜੇ ਸਿੰਘ ਦੇ ਪਿਤਾ ਵੀ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ‘ਚ ਹਿੱਸਾ ਲੈਣ ਪਹੁੰਚੇ ਹਨ।

ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਾਨੂੰਨੀ ਟੀਮ ਵੀ ਸੁਪਰੀਮ ਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋ ਸਕਦੀ ਹੈ। ਇਸ ਦੇ ਨਾਲ ਹੀ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।

ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ, ਐੱਮਐੱਮ ਸੁੰਦਰੇਸ਼ ਤੇ ਬੇਲਾ ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਅੱਜ ਈਡੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ।

ITO ‘ਤੇ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ਤੇ ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ, ਸੌਰਭ ਭਾਰਦਵਾਜ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।

ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਆਪ ਵਰਕਰ ਪਾਰਟੀ ਦਫਤਰ ਤੋਂ ਆਈ.ਟੀ.ਓ. ਤੱਕ ਰੋਸ ਮਾਰਚ ਕਰ ਰਹੇ ਹਨ। ‘ਆਪ’ ਵਰਕਰਾਂ ਨੇ ਸੜਕ ‘ਤੇ ਬੈਠ ਕੇ ਆਈਟੀਓ ਚੌਕ ਜਾਮ ਕਰ ਦਿੱਤਾ।

ਆਪ’ ਨੇਤਾ ਸੰਜੇ ਸਿੰਘ ਦੇ ਪਿਤਾ ਵੀ ਧਰਨੇ ‘ਚ ਸ਼ਾਮਲ ਹੋਣ ਲਈ ਡੀਡੀਯੂ ਮਾਰਗ ‘ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਆਮ ਆਦਮੀ ਪਾਰਟੀ ਅਤੇ ਝਾੜੂ ਤੋਂ ਹੀ ਡਰਦੀ ਹੈ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੇ ਤਿੰਨ ਵਾਰ ਅਰਵਿੰਦ ਕੇਜਰੀਵਾਲ ਨੂੰ ਚੁਣਿਆ ਹੈ ਅਤੇ ਦਿੱਲੀ ਦੇ ਲੋਕ ਇਸ ਲਈ ਸ਼ਲਾਘਾ ਦੇ ਹੱਕਦਾਰ ਹਨ।

ਈਡੀ ਤੋਂ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ – ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਤਿੰਨ ਵਾਰ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀ ਈਡੀ ਨੇ ਗ੍ਰਿਫ਼ਤਾਰ ਕੀਤਾ ਹੈ। ਕਿਹਾ ਕਿ ਅੰਗਰੇਜ਼ਾਂ ਨੇ ਘੱਟੋ-ਘੱਟ ਮਨੁੱਖੀ ਕਦਰਾਂ-ਕੀਮਤਾਂ ਦਾ ਵੀ ਖਿਆਲ ਰੱਖਦੇ ਸਨ, ਇਸ ਗੱਲ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਮੈਂ ਕੱਲ੍ਹ ਵੀ ਉੱਥੇ ਸੀ ਪਰ ਕੇਂਦਰ ਸਰਕਾਰ ਨੇ ਨੈਤਿਕਤਾ ਨੂੰ ਇੰਨਾ ਨੀਵਾਂ ਕਰ ਦਿੱਤਾ ਹੈ ਕਿ ਕੱਲ੍ਹ ਤੋਂ ਉਸ ਦੇ ਪਰਿਵਾਰ ਨੂੰ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਬੱਚਿਆਂ ਕੋਲ ਜਾ ਕੇ ਇਹ ਨਾ ਕਹਿ ਸਕਣ ਕਿ ਉਹ ਉਨ੍ਹਾਂ ਦੇ ਨਾਲ ਹਨ। ਈਡੀ ਤੋਂ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ਮੈਂ ਇਹ ਇਸ ਲਈ ਕਹਿ ਰਿਹਾ ਹਾਂ ਤਾਂ ਜੋ ਜਨਤਾ ਇਸ ਬਾਰੇ ਆਪਣੀ ਆਵਾਜ਼ ਉਠਾ ਸਕੇ।

ਅੱਜ ਆਮ ਆਦਮੀ ਪਾਰਟੀ ਡੀਡੀਯੂ ਮਾਰਗ ‘ਤੇ ਸਥਿਤ ਬੀਜੇਪੀ ਦਫ਼ਤਰ ਵਿੱਚ ਸੀਐੱਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ ਹੈ। ਸੰਜੇ ਸਿੰਘ ਦੇ ਪਿਤਾ ਵੀ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ‘ਚ ਹਿੱਸਾ ਲੈਣ ਪਹੁੰਚੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments