ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਤੇ ਦੀਪਾਂਕਰ ਦੱਤਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਸ਼ਾਮ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ‘ਚ ਹਨ।
ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਇਹ ਪਟੀਸ਼ਨ ਦਿੱਲੀ ਹਾਈ ਕੋਰਟ ਦੇ 10 ਅਪ੍ਰੈਲ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਹੋਈ ਦਾਇਰ ਕੀਤੀ ਗਈ ਹੈ, ਜਦੋਂ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ।