ਜੰਗਲੇ ‘ਤੇ ਸਿਰਫ਼ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਇੱਥੇ ਕਿਸੇ ਤੀਜੀ ਧਿਰ ਦੀ ਮੌਜੂਦਗੀ ਨਹੀਂ ਹੋਵੇਗੀ। ਜੇਲ੍ਹ ਨਿਯਮਾਂ ਅਨੁਸਾਰ ਮੁਲਾਕਾਤ ਦਾ ਸਮਾਂ ਅੱਧਾ ਘੰਟਾ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੁਲਾਕਾਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਜੇਲ੍ਹ ਹੈੱਡਕੁਆਰਟਰ ‘ਚ ਮੀਟਿੰਗ ਹੋਈ ਸੀ।
ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਮਾਨ ਅੱਜ ਦੁਪਹਿਰ ਕਰੀਬ 12 ਵਜੇ ਤਿਹਾੜ ਜੇਲ੍ਹ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
ਇਸ ਦੌਰਾਨ ਜੰਗਲੇ ‘ਤੇ ਸਿਰਫ਼ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਇੱਥੇ ਕਿਸੇ ਤੀਜੀ ਧਿਰ ਦੀ ਮੌਜੂਦਗੀ ਨਹੀਂ ਹੋਵੇਗੀ। ਜੇਲ੍ਹ ਨਿਯਮਾਂ ਅਨੁਸਾਰ ਮੁਲਾਕਾਤ ਦਾ ਸਮਾਂ ਅੱਧਾ ਘੰਟਾ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੁਲਾਕਾਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਜੇ
ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ‘ਚ ਪੰਜਾਬ ਪੁਲਿਸ, ਦਿੱਲੀ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਅਸਿਸਟੈਂਟ ਡਾਇਰੈਕਟਰ ਜਨਰਲ ਸਕਿਓਰਿਟੀ, ਦਿੱਲੀ ਪੁਲਿਸ ਦੀ ਤਰਫੋਂ ਏਸੀਪੀ ਰੈਂਕ ਦੇ ਦੋ ਅਧਿਕਾਰੀ ਅਤੇ ਜੇਲ੍ਹ ਦੇ ਡੀਆਈਜੀ ਰਾਜੀਵ ਸਿੰਘ ਪਰਿਹਾਰ ਮੌਜੂਦ ਸਨ।
ਮੁਲਾਕਾਤ ਦਾ ਸਮਾਂ
ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਦੁਪਹਿਰ 12 ਵਜੇ ਤੋਂ 2 ਵਜੇ ਦਰਮਿਆਨ ਕਿਸੇ ਵੀ ਸਮੇਂ ਹੋ ਸਕੇਗੀ। ਦੱਸ ਦਈਏ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 15 ਅਪ੍ਰੈਲ ਯਾਨੀ ਅੱਜ ਖਤਮ ਹੋ ਰਹੀ ਹੈ ਤੇ ਉਨ੍ਹਾਂ ਨੂੰ ਹਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਜਾਣਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਲ੍ਹ ਹੈੱਡਕੁਆਰਟਰ ‘ਚ ਮੀਟਿੰਗ ਹੋਈ ਸੀ।