ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਕਈ ਸੂਬਿਆਂ ਵਿਚ ਗਠਜੋੜ ਕਰਨ ਦਾ ਫ਼ੈਸਲਾ ਕੀਤਾ ਹੈ। ਗਠਜੋੜ ਦੀ ਗੱਲ ਜਦੋਂ ਤੋਂ ਤੈਅ ਹੋਈ ਹੈ, ਉਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਇਹ ਦਾਅਵਾ ਕਰ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਗਠਜੋੜ ਤੋੜਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਕਈ ਸੂਬਿਆਂ ਵਿਚ ਗਠਜੋੜ ਕਰਨ ਦਾ ਫ਼ੈਸਲਾ ਕੀਤਾ ਹੈ। ਗਠਜੋੜ ਦੀ ਗੱਲ ਜਦੋਂ ਤੋਂ ਤੈਅ ਹੋਈ ਹੈ, ਉਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਇਹ ਦਾਅਵਾ ਕਰ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਗਠਜੋੜ ਤੋੜਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਵੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਜੇ ‘ਆਪ’ ਅਤੇ ਕਾਂਗਰਸ ਦਾ ਗਠਜੋੜ ਨਾ ਟੁੱਟਿਆ ਤਾਂ ਅਰਵਿੰਦ ਕੇਜਰੀਵਾਲ ਨੂੰ ਤਿੰਨ-ਚਾਰ ਦਿਨਾਂ ‘ਚ ਗ੍ਰਿਫਤਾਰ ਕਰ ਲਿਆ ਜਾਵੇਗਾ। ਪਾਰਟੀ ਦਾ ਦਾਅਵਾ ਹੈ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਧਮਕੀ ਦੇ ਰਹੀ ਹੈ। ਇਹੀ ਗੱਲ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਵੀ ਇਸੇ ਗੱਲ ਨੂੰ ਵੀ ਦੁਹਰਾਈ। ਅੱਜ ਆਤਿਸ਼ੀ, ਸੌਰਭ ਭਾਰਦਵਾਜ ਤੇ ਸੰਦੀਪ ਪਾਠਕ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ ‘ਤੇ ਇਕ ਵਾਰ ਫਿਰ ਕਈ ਦੋਸ਼ ਲਾਏ।