ਆਬਕਾਰੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਮਾਂਡ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ ਅਤੇ ਜਾਂਚ ਏਜੰਸੀ ਅੱਜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ। ਅਜਿਹੇ ‘ਚ ਹਰ ਕਿਸੇ ਦੇ ਮਨ ‘ਚ ਇਹ ਸਵਾਲ ਹੈ ਕਿ ਕੀ ਕੇਜਰੀਵਾਲ ਨੂੰ ਜ਼ਮਾਨਤ ਮਿਲੇਗੀ ਜਾਂ ਉਹ ਨਿਆਇਕ ਹਿਰਾਸਤ ‘ਚ ਜੇਲ੍ਹ ਜਾਣਗੇ।
ਆਬਕਾਰੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਮਾਂਡ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ ਅਤੇ ਜਾਂਚ ਏਜੰਸੀ ਅੱਜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ। ਅਜਿਹੇ ‘ਚ ਹਰ ਕਿਸੇ ਦੇ ਮਨ ‘ਚ ਇਹ ਸਵਾਲ ਹੈ ਕਿ ਕੀ ਕੇਜਰੀਵਾਲ ਨੂੰ ਜ਼ਮਾਨਤ ਮਿਲੇਗੀ ਜਾਂ ਉਹ ਨਿਆਇਕ ਹਿਰਾਸਤ ‘ਚ ਜੇਲ੍ਹ ਜਾਣਗੇ। ਸਵਾਲ ਇਹ ਵੀ ਹੈ ਕਿ ਕੀ ਈਡੀ ਤੋਂ ਬਾਅਦ ਹੁਣ ਸੀਬੀਆਈ ਵੀ ਉਨ੍ਹਾਂ ਨੂੰ ਰਿਮਾਂਡ ’ਤੇ ਲਿਜਾਣ ਲਈ ਅਦਾਲਤ ਵਿਚ ਅਰਜ਼ੀ ਦਾਇਰ ਕਰੇਗੀ?
ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਪੇਸ਼ ਕਰੇਗੀ। ਅਦਾਲਤ ਨੇ 28 ਮਾਰਚ ਨੂੰ ਕੇਜਰੀਵਾਲ ਦੇ ਰਿਮਾਂਡ ਵਿਚ ਚਾਰ ਦਿਨ ਦਾ ਵਾਧਾ ਕੀਤਾ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ਨੂੰ ਈਡੀ ਨੇ 22 ਮਾਰਚ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾਂ ਦੀ ਈਡੀ ਹਿਰਾਸਤ ਵਿਚ ਭੇਜ ਦਿੱਤਾ ਸੀ।
ਈਡੀ ਦਾ ਦੋਸ਼ ਹੈ ਕਿ ਕੇਜਰੀਵਾਲ ਨੇ ਆਬਕਾਰੀ ਨੀਤੀ ਵਿਚ ਬਦਲਾਅ ਦੇ ਬਦਲੇ ਦੱਖਣੀ ਸਮੂਹ ਦੇ ਸ਼ਰਾਬ ਕਾਰੋਬਾਰੀਆਂ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਉਕਤ ਰਕਮ ਗੋਆ ਅਤੇ ਪੰਜਾਬ ਵਿਧਾਨ ਸਭਾਵਾਂ ਵਿਚ ਖ਼ਰਚ ਕੀਤੇ ਗਏ ਸਨ। ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਅਤੇ ਈਡੀ ਦੀ ਹਿਰਾਸਤ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ ਅਤੇ ਇਸ ਮਾਮਲੇ ਦੀ ਸੁਣਵਾਈ 3 ਅਪ੍ਰੈਲ ਨੂੰ ਹੋਣੀ ਹੈ। ਇਸ ਮਾਮਲੇ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਹਿਲਾਂ ਹੀ ਨਿਆਂਇਕ ਹਿਰਾਸਤ ‘ਚ ਜੇਲ੍ਹ ਵਿਚ ਹਨ।