ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਅੱਜ ਦੁਪਹਿਰ ਬਾਅਦ ਆਪਣਾ ਫ਼ੈਸਲਾ ਸੁਣਾਏਗੀ। 3 ਅਪ੍ਰੈਲ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਅੱਜ ਦੁਪਹਿਰ ਬਾਅਦ ਆਪਣਾ ਫ਼ੈਸਲਾ ਸੁਣਾਏਗੀ।
3 ਅਪ੍ਰੈਲ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਦੁਪਹਿਰ 2.30 ਵਜੇ ਇਸ ਮਾਮਲੇ ‘ਤੇ ਆਪਣਾ ਫ਼ੈਸਲਾ ਸੁਣਾਏਗੀ। ਕੇਜਰੀਵਾਲ ਨੇ ਗ੍ਰਿਫਤਾਰੀ ਦੇ ਨਾਲ ਹੀ ਅਦਾਲਤ ਵੱਲੋਂ ਈਡੀ ਰਿਮਾਂਡ ‘ਤੇ ਭੇਜਣ ਦੇ ਫ਼ੈਸਲੇ ਨੂੰ ਵੀ ਚੁਣੌਤੀ ਦਿੱਤੀ ਹੈ। ਈਡੀ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕੇਜਰੀਵਾਲ ਆਗਾਮੀ ਚੋਣਾਂ ਦੇ ਆਧਾਰ ‘ਤੇ ਗ੍ਰਿਫਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦਾ ਕਿਉਂਕਿ ਕਾਨੂੰਨ ਉਸ ‘ਤੇ ਅਤੇ ਆਮ ਆਦਮੀ ‘ਤੇ ਬਰਾਬਰ ਲਾਗੂ ਹੁੰਦਾ ਹੈ।
ਜ਼ਿਕਰਯੋਗ ਹੈ ਕਿ 21 ਮਾਰਚ ਨੂੰ ਗ੍ਰਿਫਤਾਰ ਕੀਤੇ ਗਏ ਕੇਜਰੀਵਾਲ ਨੂੰ 1 ਅਪ੍ਰੈਲ ਨੂੰ ਰਾਊਜ਼ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ 10 ਦਿਨਾਂ ਦੇ ਈਡੀ ਰਿਮਾਂਡ ਤੋਂ ਬਾਅਦ 15 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਸੀ।