ਗਿਆਨੀ ਪ੍ਰਣਾਮ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਪਾਲਕੀ ਸਾਹਿਬ ਨੇੜੇ ਅਜਿਹੇ ਪੱਖੇ ਨਾ ਲਗਾਏ ਜਾਣ, ਸਵਿੱਚ ਬੋਰਡ ਅੰਦਰ ਨਹੀਂ ਹੋਣੇ ਚਾਹੀਦਾ, ਲੜੀ ਆਦਿ ਵੀ ਨਹੀਂ ਹੋਣੀ ਚਾਹੀਦੀ ਹੈ, ਏ.ਸੀ ਆਦਿ ਵੀ ਸੰਗਤ ਦੀ ਹਾਜ਼ਰੀ ਵਿਚ ਹੀ ਚਲਾਉਣੇ ਚਾਹੀਦੇ ਹਨ ਤਾਂ ਜੋ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ।
ਸਥਾਨਕ ਜੱਟਾਂ ਵਾਲਾ ਚੌਂਤਰਾ ਵਿਖੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ ਹੋ ਗਏ ਹਨ। ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਵਲੋਂ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਜਾਇਜ਼ਾ ਲਿਆ। ਪਤਾ ਲੱਗਿਆ ਹੈ ਕਿ ਗੁਰਦੁਆਰਾ ਸਾਹਿਬ ਇਕੱਲਾ ਹੀ ਗ੍ਰੰਥੀ ਸੁੱਖ ਆਸਣ ਤੇ ਪ੍ਰਕਾਸ਼ ਕਰਦਾ ਹੈ।
ਬੀਤੀ ਰਾਤ ਕਰੀਬ ਇਕ ਵਜੇ ਗੁਰਦੁਆਰਾ ਸਾਹਿਬ ਵਿਖੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗੀ, ਜਿਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ। ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕਿਹਾ ਕਿ ਘਟਨਾ ਕਿਸਦੀ ਅਣਗਿਹਲੀ ਕਾਰਨ ਵਾਪਰੀ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।