Monday, February 3, 2025
Google search engine
HomeCrimeਗੁਰਦੁਆਰਾ ਸਿੱਖ ਟੈਂਪਲ ਐਡਮਿੰਟਨ ਦੇ ਪ੍ਰਧਾਨ ਦੀ ਹੱਤਿਆ, ਖ਼ੁਦ ਦੀ ਗੋਲੀ ਨਾਲ...

ਗੁਰਦੁਆਰਾ ਸਿੱਖ ਟੈਂਪਲ ਐਡਮਿੰਟਨ ਦੇ ਪ੍ਰਧਾਨ ਦੀ ਹੱਤਿਆ, ਖ਼ੁਦ ਦੀ ਗੋਲੀ ਨਾਲ ਮਾਰਿਆ ਗਿਆ ਹਮਲਾਵਰ

ਭਾਵੇਂ ਫਿਲਹਾਲ ਝਗੜੇ ਦਾ ਕੋਈ ਸਪਸ਼ਟ ਕਾਰਨ ਸਾਹਮਣੇ ਨਹੀਂ ਆਇਆ ਪਰ ਚੁੰਝ ਚਰਚਾਵਾਂ ਦਾ ਦੌਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਗੁਰਦੁਆਰਾ ਸਾਹਿਬ ਦਾ ਗਿੱਲ ਪ੍ਰਧਾਨ ਸੀ ਉਹ ਖਾਲਿਸਤਾਨੀ ਲਹਿਰ ਦੀਆਂ ਸੰਚਾਲਕ ਸੰਸਥਾਵਾਂ ਵਿੱਚ ਮੋਹਰੀ ਕਰਕੇ ਜਾਣਿਆ ਜਾਂਦਾ ਹੈ.

ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਮਿਲੀਆਂ ਖਬਰਾਂ ਅਨੁਸਾਰ ਹਮਲਾਵਰ ਜਿਸਦਾ ਨਾਮ ਨਿੱਕ ਧਾਲੀਵਾਲ ਹੈ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ ‘ਰੂਫਰ’ ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜਨੀਅਰ ਹੈ ਜੋ ਸਖ਼ਤ ਜਖ਼ਮੀ ਹਾਲਤ ਵਿਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments