ਮੁੱਢਲੀ ਪੁੱਛ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਦੋਵੇਂ ਗੈਗਸ਼ਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਤ ਰੱਖਦੇ ਹਨ…
ਗੋਰਵ ਯਾਦਵ ਡੀਜੀਪੀ ਪੰਜਾਬ ਅਤੇ ਗੁਰਸ਼ਰਨ ਸਿੰਘ ਸੰਧੂ ਆਈਜੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਜਿਸ ਤਹਿਤ ਮਨਮੀਤ ਸਿੰਘ ਐਸਪੀ (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਜਸਪਾਲ ਸਿੰਘ ਡੀਐਸਪੀ (ਡੀ) ਦੀ ਨਿਗਰਾਨੀ ਹੇਠ ਐਸਆਈ ਕੁਲਬੀਰ ਚੰਦ ਇੰਚਾਰਜ ਸੀਆਈਏ ਮਲੋਟ ਟੀਮ ਅਤੇ ਏਜੀਟੀਐੱਫ ਟੀਮ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਗੈਂਗਸਟਰ ਬੰਬੀਹਾ ਗਰੁੱਪ ਨਾਲ ਸਬੰਧ ਰੱਖਦੇ 02 ਵਿਅਕਤੀਆਂ ਨੂੰ ਇੱਕ ਅਲਟੋ ਕਾਰ ਅਤੇ 02 ਪਿਸਟਲ 32 ਬੋਰ 10 ਰੋਂਦ ਜਿੰਦਾ ਸਮੇਤ ਗ੍ਰਿਫਤਾਰ ਕੀਤਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਐਸਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਆਈਏ ਮਲੋਟ ਪੁਲਿਸ ਦੇ ਏਐੱਸਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਏਜੀਟੀਐਫ ਟੀਮ ਦੇ ਏਐਸਆਈ ਬੂਟਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਬਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ’ਚ ਬਠਿੰਡਾ ਚੌਂਕ ’ਚ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਨਮੋਲਦੀਪ ਸਿੰਘ ਮਾਨ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਆਧਨੀਆ ਅਤੇ ਗੁਰਮੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਅਬੁਲ ਖੁਰਾਣਾ ਜੋ ਕਾਰ ਅਲਟੋ ਰੰਗ ਚਿੱਟਾ ਨੰਬਰੀ ਪੀਬੀ30ਐਸ7206 ’ਤੇ ਸਵਾਰ ਹੋ ਕੇ ਜਿਨਾਂ ਪਾਸ ਨਜਾਇਜ ਅਸਲਾ ਹੈ ਮਲੋਟ ਸ਼ਹਿਰ ਵਿਖੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਫਰੌਤੀ ਲੈਣ ਲਈ ਆ ਰਹੇ ਹਨ।
ਜਿਸਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 66 ਮਿਤੀ 16.04.24 ਅ/ਧ 25,54,59 ਅਸਲਾ ਐਕਟ ਤਹਿਤ ਬਰਖਿਲਾਫ ਅਨਮੋਲਦੀਪ ਸਿੰਘ ਅਤੇ ਗੁਰਮੀਤ ਸਿੰਘ ਉਕਤਾਨ ’ਤੇ ਥਾਣਾ ਸਿਟੀ ਮਲੋਟ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਪੁਲਿਸ ਵੱਲੋਂ ਇੱਕ ਅਲਟੋ ਕਾਰ ਨੰਬਰੀ ਪੀਬੀ30ਐਸ7206 ਰੰਗ ਚਿੱਟਾ ਵਿੱਚੋਂ ਅਨਮੋਲਦੀਪ ਸਿੰਘ ਪੁੱਤਰ ਗੁਰਪ੍ਰੀਤ ਵਾਸੀ ਪਿੰਡ ਆਧਨੀਆ ਅਤੇ ਗੁਰਮੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਅਬੁਲ ਖੁਰਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਵੱਲੋ ਉਨ੍ਹਾਂ ਕੋਲੋਂ 02 ਪਿਸਟਲ 32 ਬੋਰ 10 ਰੋਂਦ ਜਿੰਦਾ ਬਰਾਮਦ ਕੀਤੇ ਹਨ। ਮੁੱਢਲੀ ਪੁੱਛ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਦੋਵੇਂ ਗੈਗਸ਼ਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਤ ਰੱਖਦੇ ਹਨ। ਫੜੇ ਗਏ ਦੋਵਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।