ਵਨਡੇ ਸੀਰੀਜ਼ ਦਾ ਆਗਾਜ਼ ਟੀਮ ਇੰਡੀਆ ਨੇ ਸ਼ਾਨਦਾਰ ਢੰਗ ਨਾਲ ਕੀਤਾ ਹੈ। ਕੇਐੱਲ ਰਾਹੁਲ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਸਾਊਥ ਅਫ਼ਰੀਕਾ ਨੂੰ ਪਹਿਲੇ ਇੱਕ ਰੋਜ਼ਾ ਮੁਕਾਬਲੇ ਵਿੱਚ 8 ਵਿਕਟਾਂ ਨਾਲ ਹਰਾ ਦਿੱਤਾ। ਅਰਸ਼ਦੀਪ ਅਤੇ ਆਵੇਸ਼ ਖਾਨ ਅੱਗੇ ਮੇਜ਼ਬਾਨ ਟੀਮ ਦੇ ਬੱਲੇਬਾਜ਼ਾਂ ਦੀ ਇੱਕ ਨਹੀਂ ਚੱਲੀ ਅਤੇ ਪੂਰੀ ਟੀਮ ਸਿਰਫ਼ 116 ਦੌੜਾਂ ਬਣਾ ਕੇ ਆਊਟ ਹੋ ਗਈ। ਡੈਬਿਊਟੈਂਟ ਸਾਈ ਸੁਦਰਸ਼ਨ ਅਤੇ ਸ਼੍ਰੇਅਸ ਅਈਅਰ ਦੀ ਅਰਧ-ਸੈਂਕੜਾ ਪਾਰੀ ਦੇ ਬਲ ‘ਤੇ ਭਾਰਤ ਨੇ 117 ਦੌੜਾਂ ਦੇ ਟੀਚੇ ਨੂੰ 16.4 ਓਵਰਾਂ ਵਿੱਚ 2 ਵਿਕਟਾਂ ਗੁਆ ਕੇ ਆਸਾਨੀ ਨਾਲ ਹਾਸਲ ਕਰ ਲਿਆ।
ਸੁਦਰਸ਼ਨ-ਅਈਅਰ ਦਾ ਬੋਲਿਆ ਬੱਲਾ
117 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਰਿਤੂਰਾਜ ਗਾਇਕਵਾੜ ਸਿਰਫ਼ 5 ਦੌੜਾਂ ਬਣਾ ਕੇ ਚਲਦੇ ਬਣੇ। ਹਾਲਾਂਕਿ, ਇਸ ਤੋਂ ਬਾਅਦ ਸ਼੍ਰੇਅਸ ਅਈਅਰ ਅਤੇ ਇੱਕ ਰੋਜ਼ਾ ਕ੍ਰਿਕਟ ‘ਚ ਆਪਣੇ ਡੈਬਿਊ ਕਰਰਹੇ ਸਾਈ ਸੁਦਰਸ਼ਨ ਨੇ ਮੋਰਚਾ ਸੰਭਾਲਿਆ। ਦੋਵਾਂ ਨੇ ਮਿਲ ਕੇ ਦੂਜੀ ਵਿਕਟ ਲਈ 88 ਦੌੜਾਂ ਬਣਾਈਆਂ। ਅਈਅਰ ਨੇ 45 ਗੇਂਦਾਂ ਵਿੱਚ 52 ਦੌੜਾਂ ਦੀ ਆਤਿਸ਼ੀ ਪਾਰੀ ਖੇਡੀ। ਆਪਣੀ ਇਸ ਪਾਰੀ ਦੌਰਾਨ ਅਈਅਰ ਨੇ 6 ਚੌਕੇ ਅਤੇ ਇਕ ਛੱਕਾ ਲਗਾਇਆ। ਉੱਥੇ, ਸਾਈ ਸੁਦਰਸ਼ਨ 55 ਦੌੜਾਂ ਬਣਾ ਕੇ ਅਜੇਤੂ ਰਹੇ ਅਤੇ ਟੀਮ ਨੂੰ ਜਿੱਤ ਦਿਵਾ ਕੇ ਪਰਤੇ।