ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਅਨੁਸਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਿਮਾਰ ਹਨ ਅਤੇ 21 ਮਾਰਚ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦਾ ਭਾਰ 4.5 ਕਿਲੋਗ੍ਰਾਮ ਘੱਟ ਗਿਆ ਹੈ। ਹਾਲਾਂਕਿ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਠੀਕ ਹੈ ਅਤੇ ਜੇਲ੍ਹ ਦੇ ਡਾਕਟਰਾਂ ਨੇ ਉਸ ਦੀ ਸਿਹਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਦੇ ਤੇਜ਼ੀ ਨਾਲ ਘਟਦੇ ਭਾਰ ਨੇ ਡਾਕਟਰਾਂ ਦੀ ਚਿੰਤਾ ਵਧਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਸਾਢੇ ਚਾਰ ਕਿਲੋ ਘੱਟ ਗਿਆ ਹੈ। ਫਿਲਹਾਲ ਉਹ 15 ਅਪ੍ਰੈਲ ਤੱਕ ਦਿੱਲੀ ਦੀ ਤਿਹਾੜ ਜ਼ੇਲ੍ਹ ‘ਚ ਨਿਆਇਕ ਹਿਰਾਸਤ ‘ਚ ਬੰਦ ਹੈ।
ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਅਨੁਸਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਿਮਾਰ ਹਨ ਅਤੇ 21 ਮਾਰਚ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦਾ ਭਾਰ 4.5 ਕਿਲੋਗ੍ਰਾਮ ਘੱਟ ਗਿਆ ਹੈ। ਹਾਲਾਂਕਿ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਠੀਕ ਹੈ ਅਤੇ ਜੇਲ੍ਹ ਦੇ ਡਾਕਟਰਾਂ ਨੇ ਉਸ ਦੀ ਸਿਹਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਮੁੱਖ ਮੰਤਰੀ ਨੂੰ ਸ਼ੂਗਰ ਦੀ ਸਮੱਸਿਆ ਹੈ। ਇਸ ਦੇ ਮੱਦੇਨਜ਼ਰ ਜ਼ੇਲ੍ਹ ਦੇ ਡਾਕਟਰ ਉਸ ਦੀ ਸਿਹਤ ‘ਤੇ ਪੂਰਾ ਧਿਆਨ ਦੇ ਰਹੇ ਹਨ। ਇਹ ਯਕੀਨੀ ਬਣਾਉਣ ਲਈ ਕਿ ਬਲੱਡ ਸ਼ੂਗਰ ਦਾ ਲੈਵਲ ਘੱਟ ਜਾਂ ਜ਼ਿਆਦਾ ਨਾ ਹੋਵੇ, ਡਾਕਟਰ ਸਮੇਂ-ਸਮੇਂ ‘ਤੇ ਉਨ੍ਹਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਉਨ੍ਹਾਂ ਨੂੰ ਮਿਲ ਰਹੇ ਹਨ। ਲੋੜ ਪੈਣ ’ਤੇ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ ਨੇ ਸੋਮਵਾਰ ਯਾਨੀ 1 ਅਪ੍ਰੈਲ ਨੂੰ ਉਨ੍ਹਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਰਾਉਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਇਸ ਤੋਂ ਬਾਅਦ ਉਹ ਸੋਮਵਾਰ ਸ਼ਾਮ ਤੋਂ ਹੀ ਤਿਹਾੜ ਜੇਲ੍ਹ ਵਿੱਚ ਹੈ।
ਉਨ੍ਹਾਂ ਨੂੰ ਤਿਹਾੜ ਜ਼ੇਲ੍ਹ ਦੀ ਜ਼ੇਲ੍ਹ ਨੰਬਰ 2 ਵਿੱਚ ਰੱਖਿਆ ਗਿਆ ਹੈ। ਰਿਪੋਰਟਾਂ ਮੁਤਾਬਕ ਉਹ ਪਿਛਲੇ ਕੁਝ ਦਿਨਾਂ ਤੋਂ ਸ਼ੂਗਰ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਅਸਧਾਰਨ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਲਿਆਉਣ ਲਈ ਉਸ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ।