: ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਦੁਆਰਾ ਕੰਗਨਾ ਰਣੌਤ ‘ਤੇ ਅਪਮਾਨਜਨਕ ਟਿੱਪਣੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹੁਣ ਸ਼ਹਿਜ਼ਾਦ ਪੂਨਾਵਾਲਾ ਨੇ ਸੁਪ੍ਰੀਆ ਸ਼੍ਰੀਨੇਤ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਾਂਗਰਸ ਦੇ ‘ਲੜਕੀ ਹਾਂ, ਲੜ ਸਕਦੀ ਹਾਂ’ ਦੇ ਨਾਅਰੇ ਬਾਰੇ ਵੀ ਪ੍ਰਿਅੰਕਾ ਗਾਂਧੀ ਤੋਂ ਸਵਾਲ ਪੁੱਛਿਆ।
ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਦੁਆਰਾ ਕੰਗਨਾ ਰਣੌਤ ‘ਤੇ ਅਪਮਾਨਜਨਕ ਟਿੱਪਣੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹੁਣ ਸ਼ਹਿਜ਼ਾਦ ਪੂਨਾਵਾਲਾ ਨੇ ਸੁਪ੍ਰੀਆ ਸ਼੍ਰੀਨੇਤ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਾਂਗਰਸ ਦੇ ‘ਲੜਕੀ ਹਾਂ, ਲੜ ਸਕਦੀ ਹਾਂ’ ਦੇ ਨਾਅਰੇ ਬਾਰੇ ਵੀ ਪ੍ਰਿਅੰਕਾ ਗਾਂਧੀ ਤੋਂ ਸਵਾਲ ਪੁੱਛਿਆ।
ਭਾਜਪਾ ਆਗੂ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਨੇ ‘ਲੜਕੀ ਹਾਂ, ਲੜ ਸਕਦੀ ਹਾਂ’ ਦਾ ਨਾਅਰਾ ਦਿੱਤਾ ਸੀ ਪਰ ਕਾਂਗਰਸ ਦੀ ਕੌਮੀ ਬੁਲਾਰਾ ਸੁਪ੍ਰੀਆ ਸ਼੍ਰੀਨੇਤ ਨੇ ਇਤਰਾਜ਼ਯੋਗ ਪੋਸਟ ਪਾ ਕੇ ਨਾਰੀ ਸ਼ਕਤੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕੰਗਨਾ ਜਾਂ ਔਰਤਾਂ ਦਾ ਅਪਮਾਨ ਨਹੀਂ ਹੈ ਸਗੋਂ ਪੂਰੇ ਹਿਮਾਚਲ ਪ੍ਰਦੇਸ਼ ਦਾ ਅਪਮਾਨ ਹੈ। ਇਸ ਪਾਰਟੀ ਦਾ ਨਾਅਰਾ ਹੈ ‘ਲੜਕੀ ਹਾਂ, ਲੜ ਸਕਦੀ ਹਾਂ’। ਔਰਤਾਂ ਦਾ ਅਪਮਾਨ ਕਰਨਾ ਕਾਂਗਰਸ ਦਾ ਚਰਿੱਤਰ ਬਣ ਗਿਆ ਹੈ।
ਇਸ ਦੇ ਨਾਲ ਹੀ ਭਾਜਪਾ ਨੇਤਾ ਨੇ ਚੋਣ ਕਮਿਸ਼ਨ ਤੋਂ ਸੁਪ੍ਰੀਆ ਸ਼੍ਰੀਨੇਤ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਜਿੰਨੇ ਮਰਜ਼ੀ ਬਹਾਨੇ ਲਾ ਲਵੇ ਪਰ ਸੱਚਾਈ ਇਹ ਹੈ ਕਿ ਜਦੋਂ ਤੱਕ ਅਸੀਂ ਇਸ ’ਤੇ ਇਤਰਾਜ਼ ਨਹੀਂ ਕੀਤਾ, ਉਦੋਂ ਤੱਕ ਪੋਸਟ ਨੂੰ ਹਟਾਇਆ ਨਹੀਂ ਗਿਆ ਸੀ। ਅਸੀਂ ਚੋਣ ਕਮਿਸ਼ਨ ਨੂੰ ਵੀ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਬਾਰੇ ਇਕ ਪੋਸਟ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਸੀ। ਕੰਗਨਾ ਸਮੇਤ ਭਾਜਪਾ ਨੇਤਾਵਾਂ ਨੇ ਇਸ ਪੋਸਟ ‘ਤੇ ਇਤਰਾਜ਼ ਉਠਾਇਆ ਸੀ। ਇਸ ਤੋਂ ਬਾਅਦ ਵਿਵਾਦਿਤ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਕੰਗਨਾ ਰਣੌਤ ਨੂੰ ਟਿਕਟ ਦਿੱਤੀ ਹੈ।