ਪਹਿਲੀ ਘਟਨਾ ‘ਚ ਸੋਮਵਾਰ ਨੂੰ ਸੂਬੇ ਦੇ ਕਵੇਟਾ ਜ਼ਿਲੇ ਦੇ ਕੁਚਲਾਕ ਇਲਾਕੇ ‘ਚ ਇਕ ਮਸਜਿਦ ‘ਚ ਹੋਏ ਧਮਾਕੇ ‘ਚ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ…
ਈਦ ਤੋਂ ਪਹਿਲਾਂ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਦੋ ਵੱਖ-ਵੱਖ ਬੰਬ ਧਮਾਕਿਆਂ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਘੱਟੋ-ਘੱਟ ਤਿੰਨ ਲੋਕ ਮਾਰੇ ਗਏ ਹਨ। ਇਸ ਹਾਦਸੇ ‘ਚ 20 ਹੋਰ ਜ਼ਖਮੀ ਹੋਏ ਹਨ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪਹਿਲੀ ਘਟਨਾ ‘ਚ ਸੋਮਵਾਰ ਨੂੰ ਸੂਬੇ ਦੇ ਕਵੇਟਾ ਜ਼ਿਲੇ ਦੇ ਕੁਚਲਾਕ ਇਲਾਕੇ ‘ਚ ਇਕ ਮਸਜਿਦ ‘ਚ ਹੋਏ ਧਮਾਕੇ ‘ਚ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, “ਜਦੋਂ ਮਸਜਿਦ ਵਿੱਚ ਧਮਾਕਾ ਹੋਇਆ ਤਾਂ ਲੋਕ ਮਗਰੀਬ ਦੀ ਨਮਾਜ਼ ਅਦਾ ਕਰ ਰਹੇ ਸਨ।”
ਇਕ ਹੋਰ ਘਟਨਾ ਵਿਚ ਸੋਮਵਾਰ ਨੂੰ ਖੁਜ਼ਦਾਰ ਸ਼ਹਿਰ ਦੇ ਉਮਰ ਫਾਰੂਕ ਚੌਕ ਨੇੜੇ ਇਕ ਬਾਜ਼ਾਰ ਵਿਚ ਹੋਏ ਬੰਬ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਉਸ ਸਮੇਂ ਹੋਇਆ ਜਦੋਂ ਬਾਜ਼ਾਰ ‘ਚ ਈਦ ਦੀ ਖਰੀਦਦਾਰੀ ਲਈ ਔਰਤਾਂ ਅਤੇ ਬੱਚਿਆਂ ਸਮੇਤ ਭੀੜ ਸੀ।