ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ, ਆਗੂਆਂ ਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਲੋਕਪੱਖੀ ਕੰਮਾਂ ਤੇ ਫ਼ੈਸਲਿਆਂ ਬਾਰੇ ਲੋਕਾਂ ਤੱਕ ਘਰ-ਘਰ ਪਹੁੰਚਾਉਣ ਤੇ ਜ਼ੋਰਦਾਰ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ’ਚ ਏਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਨਹੀਂ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਨੂੰ ਲੈ ਕੇ ਕਾਫੀ ਗੰਭੀਰ ਹਨ। ਪਾਰਟੀ ਆਪਣੀ ਜਿੱਤੀ ਹੋਈ ਸੀਟ ਨੂੰ ਦੁਬਾਰਾ ਫਿਰ ਹਾਸਲ ਕਰਨ ਲਈ ਜੀਅ ਜਾਨ ਲਗਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ’ਚ ਪਾਰਟੀ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨਾਲ ਚੋਣ ਰਣਨੀਤੀ ’ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ, ਆਗੂਆਂ ਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਲੋਕਪੱਖੀ ਕੰਮਾਂ ਤੇ ਫ਼ੈਸਲਿਆਂ ਬਾਰੇ ਲੋਕਾਂ ਤੱਕ ਘਰ-ਘਰ ਪਹੁੰਚਾਉਣ ਤੇ ਜ਼ੋਰਦਾਰ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ’ਚ ਏਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਨਹੀਂ ਕੀਤਾ। ਇਸ ਲਈ ਸਾਨੂੰ ਆਪਣੇ ਕੰਮ ਨੂੰ ਫੈਲਾਉਣ ਦੀ ਲੋੜ ਹੈ।
ਮਾਨ ਨੇ ਕਿਹਾ ਕਿ ਪਹਿਲਾਂ ਸੰਗਰੂਰ ਲੋਕ ਸਭਾ ਹਲਕਾ ਆਮ ਆਦਮੀ ਪਾਰਟੀ ਦਾ ਗੜ੍ਹ ਹੁੰਦਾ ਸੀ। ਹੁਣ ਜਲੰਧਰ ਵੀ ਸੰਗਰੂਰ ਨਾਲ ਜੁੜ ਗਿਆ ਹੈ। ਹੁਣ ਦੋਵੇਂ ਸੀਟਾਂ ਸਾਡੇ ਲਈ ਬਹੁਤ ਮਹੱਤਵਪੂਰਨ ਹਨ। ਸਾਡਾ ਦੋਵਾਂ ’ਤੇ ਖਾਸ ਧਿਆਨ ਹੈ ਤੇ ਅਸੀਂ ਇਸ ਨੂੰ ਕਿਸੇ ਵੀ ਕੀਮਤ ’ਤੇ ਜਿੱਤਣਾ ਹੈ। ਇਸ ਦੇ ਲਈ ਸਮੂਹਿਕ ਕੋਸ਼ਿਸ਼ ਬਹੁਤ ਜ਼ਰੂਰੀ ਹੈ। ‘ਆਪ’ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਪਾਰਟੀ ਛੱਡਣ ’ਤੇ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ’ਤੇ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਪਾਰਟੀ ਨਾਲ ਧੋਖਾ ਕੀਤਾ ਹੈ ਤੇ ਜਨਤਾ ਧੋਖਾ ਦੇਣ ਵਾਲੇ ਨੂੰ ਵੋਟਾਂ ਰਾਹੀਂ ਜਵਾਬ ਦੇਵੇਗੀ। ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਬਣਾਇਆ ਸੀ ਤੇ ਮਾਨਤਾ ਦਿੱਤੀ ਸੀ ਪਰ ਉਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਉਸ ਦਾ ਕੋਈ ਨਿੱਜੀ ਜਨਆਧਾਰ ਨਹੀਂ ਹੈ।