ਇਲਾਕੇ ਵਿੱਚ ਦਾਖ਼ਲੇ ਅਤੇ ਬਾਹਰ ਨਿਕਲਣ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ।ਪੀਟੀਆਈ ਵੱਲੋਂ ਜਾਰੀ ਵੀਡੀਓ ਵਿੱਚ ਸੀਆਰਪੀਐਫ ਦੇ ਜਵਾਨਾਂ ਨੂੰ ਕਈ ਥਾਵਾਂ ’ਤੇ ਤਾਇਨਾਤ ਦੇਖਿਆ ਜਾ ਸਕਦਾ ਹੈ..
ਈਦ ਦੇ ਮੌਕੇ ‘ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਫਰਾਸੀਪੋਰਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸਵੇਰੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਮੌਕੇ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ ਅਤੇ ਫਰਾਸੀਪੋਰਾ ‘ਚ ਪੁਲਿਸ ਅਤੇ ਫ਼ੌਜ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਫਰਾਸੀਪੋਰਾ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਹ ਕਾਰਵਾਈ ਉਦੋਂ ਸ਼ੁਰੂ ਕੀਤੀ ਜਦੋਂ ਟੀਮ ਨੂੰ ਉਸ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ।
ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਮਾਰੇ ਗਏ ਅੱਤਵਾਦੀ ਕੋਲੋਂ ਹਥਿਆਰ, ਗੋਲਾ ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ। ਸਰਚ ਆਪਰੇਸ਼ਨ ਜਾਰੀ ਹੈ।
ਇਲਾਕੇ ਵਿੱਚ ਦਾਖ਼ਲੇ ਅਤੇ ਬਾਹਰ ਨਿਕਲਣ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ।ਪੀਟੀਆਈ ਵੱਲੋਂ ਜਾਰੀ ਵੀਡੀਓ ਵਿੱਚ ਸੀਆਰਪੀਐਫ ਦੇ ਜਵਾਨਾਂ ਨੂੰ ਕਈ ਥਾਵਾਂ ’ਤੇ ਤਾਇਨਾਤ ਦੇਖਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਦੇਹਰਾਦੂਨ ਦੇ ਰਹਿਣ ਵਾਲੇ ਇਕ ਵਿਅਕਤੀ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ।