Monday, February 3, 2025
Google search engine
HomeCrimeਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ, ਪਤੀ ਦੇ...

ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ, ਪਤੀ ਦੇ ਨਜਾਇਜ਼ ਸਬੰਧਾਂ ਤੋਂ ਸੀ ਪਰੇਸ਼ਾਨ

ਨਵਤੇਜ ਸਿੰਘ ਹੋਟਲ ਕੀਜ ਦੇ ਲਾਗੇ ਪ੍ਰਾਪਰਟੀ ਦਾ ਕੰਮ ਕਰਦਾ ਹੈ l ਚਰਨਜੀਤ ਕੌਰ ਨਾਂ ਦੀ ਔਰਤ ਨਵਤੇਜ ਸਿੰਘ ਦੇ ਦਫਤਰ ‘ਚ ਕੰਮ ਕਰਦੀ ਹੈ l ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਜਵਾਈ ਨਵਤੇਜ ਸਿੰਘ ਅਤੇ ਚਰਨਜੀਤ ਕੌਰ ਦੇ ਵਿਚਕਾਰ ਨਜਾਇਜ਼ ਸਬੰਧ ਸਨ l ਇਸ ਦੀ ਭਿਣਕ ਜਿਵੇਂ ਹੀ ਉਨ੍ਹਾਂ ਦੀ ਬੇਟੀ ਦਲਬੀਰ ਕੌਰ ਨੂੰ ਲੱਗੀ ਤਾਂ ਉਹ ਪਰੇਸ਼ਾਨ ਰਹਿਣ ਲੱਗ ਪਈ l

ਔਰਤ ਆਪਣੇ ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ l ਇਸ ਮਾਮਲੇ ‘ਚ ਥਾਣਾ ਦੁਗਰੀ ਦੀ ਪੁਲਿਸ ਨੇ ਮ੍ਰਿਤਕਾ ਦਲਬੀਰ ਕੌਰ ਦੇ ਪਿਤਾ ਫਰੀਦਕੋਟ ਸਥਿਤ ਅਜੀਤ ਨਗਰ ਦੇ ਵਾਸੀ ਸ਼ਾਮ ਸਿੰਘ ਦੀ ਸ਼ਿਕਾਇਤ ‘ਤੇ ਨਵਤੇਜ ਸਿੰਘ ਉਰਫ ਗੋਲਡੀ, ਚਰਨਜੀਤ ਕੌਰ ਤੇ ਬਾਬਾ ਦੀਪ ਸਿੰਘ ਨਗਰ ਦੀ ਰਹਿਣ ਵਾਲੀ ਪਰਮਜੀਤ ਕੌਰ ਖਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਫਰੀਦਕੋਟ ਦੇ ਰਹਿਣ ਵਾਲੇ ਸ਼ਾਮ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲੋਂ ਉਨ੍ਹਾਂ ਦੀ ਬੇਟੀ ਦਲਬੀਰ ਕੌਰ ਦਾ ਵਿਆਹ ਨਵਤੇਜ ਸਿੰਘ ਨਾਲ ਹੋਇਆ ਸੀl

ਨਵਤੇਜ ਸਿੰਘ ਹੋਟਲ ਕੀਜ ਦੇ ਲਾਗੇ ਪ੍ਰਾਪਰਟੀ ਦਾ ਕੰਮ ਕਰਦਾ ਹੈ l ਚਰਨਜੀਤ ਕੌਰ ਨਾਂ ਦੀ ਔਰਤ ਨਵਤੇਜ ਸਿੰਘ ਦੇ ਦਫਤਰ ‘ਚ ਕੰਮ ਕਰਦੀ ਹੈ l ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਜਵਾਈ ਨਵਤੇਜ ਸਿੰਘ ਅਤੇ ਚਰਨਜੀਤ ਕੌਰ ਦੇ ਵਿਚਕਾਰ ਨਜਾਇਜ਼ ਸਬੰਧ ਸਨ l ਇਸ ਦੀ ਭਿਣਕ ਜਿਵੇਂ ਹੀ ਉਨ੍ਹਾਂ ਦੀ ਬੇਟੀ ਦਲਬੀਰ ਕੌਰ ਨੂੰ ਲੱਗੀ ਤਾਂ ਉਹ ਪਰੇਸ਼ਾਨ ਰਹਿਣ ਲੱਗ ਪਈ l ਕੁਝ ਦਿਨ ਪਹਿਲੋਂ ਉਨ੍ਹਾਂ ਦੇ ਦੋਹਤੇ ਦਾ ਫੋਨ ਆਇਆ ਕਿ ਉਸ ਦੀ ਮੰਮੀ ਦਲਬੀਰ ਕੌਰ ਬੇਹੋਸ਼ ਹੋ ਗਈ ਹੈ l ਸ਼ਾਮ ਸਿੰਘ ਦਾ ਬੇਟਾ ਹਰਸਿਮਰਤ ਸਿੰਘ ਮੌਕੇ ਤੇ ਪਹੁੰਚਿਆ ਅਤੇ ਉਸ ਨੇ ਆਪਣੀ ਭੈਣ ਨੂੰ ਡੀਐਮਸੀ ਹਸਪਤਾਲ ਦਾਖਲ ਕਰਵਾਇਆ l ਜਾਂਚ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਦਲਬੀਰ ਕੌਰ ਦੀ ਦੇਰ ਰਾਤ ਨੂੰ ਹੀ ਮੌਤ ਹੋ ਗਈ ਸੀ l ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਵਤੇਜ ਸਿੰਘ ਅਤੇ ਚਰਨਜੀਤ ਕੌਰ ਦੇ ਨਜਾਇਜ਼ ਸਬੰਧਾਂ ਤੋਂ ਪਰੇਸ਼ਾਨ ਸੀ lਦਲਬੀਰ ਕੌਰ ਵੱਲੋਂ ਆਪਣੇ ਪਤੀ ਦੇ ਨਜਾਇਜ਼ ਸਬੰਧਾਂ ਦਾ ਵਿਰੋਧ ਕਰਨ ਤੇ ਉਸ ਸੱਸ ਪਰਮਜੀਤ ਕੌਰ ਨੇ ਉਸ ਨਾਲ ਕੁੱਟਮਾਰ ਕੀਤੀ ਸੀ। ਸ਼ਾਮ ਸਿੰਘ ਨੇ ਦੱਸਿਆ ਕਿ ਉਸਦੀ ਬੇਟੀ ਪਤੀ ਦੇ ਨਜਾਇਜ਼ ਸੰਬੰਧਾਂ ਅਤੇ ਸੱਸ ਦੀ ਕੁੱਟਮਾਰ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ l ਉਧਰੋਂ ਇਸ ਸਾਰੇ ਮਾਮਲੇ ਵਿੱਚ ਜਾਂਚ ਅਧਿਕਾਰੀ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ਾਮ ਸਿੰਘ ਦੀ ਸ਼ਿਕਾਇਤ ਤੇ ਨਵਤੇਜ ਸਿੰਘ ਉਰਫ ਗੋਲਡੀ, ਪਰਮਜੀਤ ਕੌਰ ਅਤੇ ਚਰਨਜੀਤ ਕੌਰ ਦੇ ਖਿਲਾਫ ਖੁਦਕੁਸ਼ੀ ਦੀ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments