ਬਠਿੰਡਾ ਸਮੇਤ ਪੂਰੇ ਪੰਜਾਬ ਵਿੱਚ ਕਿਸਾਨ ਝੋਨੇ ਦੀ ਪਨੀਰੀ ਤਿਆਰ ਕਰਨ ਅਤੇ ਲਵਾਈ ਲਈ ਪ੍ਰਵਾਸੀ ਮਜ਼ਦੂਰਾਂ ਦੀ ਉਡੀਕ ਵਿੱਚ ਹਨ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਲਵਾਈ 11 ਜੂਨ ਤੋਂ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਇਸ ਸਾਲ ਗਰਮੀ ਜਿਆਦਾ ਪੈਣ ਕਾਰਨ ਪੰਜਾਬ ਵਿੱਚ ਮਜ਼ਦੂਰਾਂ ਦੀ ਆਮਦ ਘੱਟ ਹੋ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਸ਼ੀਆ ਦੇ ਸਭ ਤੋਂ ਵੱਡੇ ਰੇਲਵੇ ਜੰਕਸ਼ਨ ਬਠਿੰਡਾ ਵਿਖੇ ਪ੍ਰਵਾਸੀ ਮਜ਼ਦੂਰਾਂ ਨੂੰ ਝੋਨੇ ਦੀ ਲਵਾਈ ਵਾਸਤੇ ਲੈ ਕੇ ਪਹੁੰਚੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਾਲ ਗਰਮੀ ਬਹੁਤ ਜਿਆਦਾ ਪੈਣ ਕਾਰਨ ਮਜ਼ਦੂਰਾਂ ਵੱਲੋਂ ਪੰਜਾਬ ਦਾ ਰੁੱਖ ਨਹੀਂ ਕੀਤਾ ਜਾ ਰਿਹਾ।
4000 ਝੋਨੇ ਦੀ ਲਵਾਈ ਮੰਗੀ ਜਾ ਰਹੀ: ਕਿਸਾਨਾਂ ਨੇ ਕਿਹਾ ਕਿ, ਜੋ ਵੀ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚੋਂ ਨਾ ਲਗਾਉਣ ਆ ਰਹੇ ਹਨ, ਉਹ ਉਹਨਾਂ ਕਿਸਾਨਾਂ ਕੋਲ ਹੀ ਜਾ ਰਹੇ ਹਨ, ਜਿਨ੍ਹਾਂ ਕੋਲ ਉਹ ਕਈ ਸਾਲਾਂ ਤੋਂ ਝੋਨਾ ਲਗਾਉਣ ਲਈ ਆ ਰਹੇ ਹਨ। ਇਸ ਤੋਂ ਇਲਾਵਾ ਇਸ ਸਾਲ ਝੋਨੇ ਦੀ ਲਵਾਈ ਦਾ ਰੇਟ ਵੀ ਵੱਧ ਗਿਆ ਹੈ, ਪਿਛਲੇ ਸਾਲ 3500 ਪ੍ਰਤੀ ਏਕੜ ਦੇ ਨਾਲ ਨਾਲ ਰਹਿਣ ਅਤੇ ਖਾਣ ਪੀਣ ਦਾ ਸਮਾਨ ਕਿਸਾਨਾਂ ਵੱਲੋਂ ਦਿੱਤਾ ਜਾਂਦਾ ਸੀ ਪਰ ਇਸ ਸਾਲ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਘੱਟ ਹੋਣ ਕਾਰਨ ਪ੍ਰਤੀ ਏਕੜ 4000 ਝੋਨੇ ਦੀ ਲਵਾਈ ਮੰਗੀ ਜਾ ਰਹੀ ਹੈ। ਇਸ ਤੋਂ ਇਲਾਵਾ ਰਹਿਣ ਅਤੇ ਖਾਣ ਪੀਣ ਦਾ ਖਰਚਾ ਵੱਖਰਾ ਹੈ।
ਝੋਨਾ ਲਾਉਣ ਦੀ ਹਦਾਇਤ ਦਿੱਤੀ ਗਈ: ਕਿਸਾਨਾਂ ਦਾ ਕਹਿਣਾ ਹੈ ਕਿ ਆਉਂਦੇ ਦਿਨਾਂ ਵਿੱਚ ਜੇਕਰ ਪ੍ਰਵਾਸੀ ਮਜ਼ਦੂਰ ਪੰਜਾਬ ਦਾ ਰੁੱਖ ਨਹੀਂ ਕਰਦੇ ਤਾਂ ਉਹਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 11 ਜੂਨ ਨੂੰ ਝੋਨਾ ਲਾਉਣ ਦੀ ਹਦਾਇਤ ਦਿੱਤੀ ਗਈ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਪਨੀਰੀ ਪਹਿਲਾਂ ਹੀ ਤਿਆਰ ਕਰ ਲਈ ਗਈ ਸੀ ਪਰ ਮਜ਼ਦੂਰਾਂ ਦੀ ਆਮਦ ਨਾ ਹੋਣ ਕਾਰਨ ਕਿਸਾਨਾਂ ਨੂੰ ਵੱਡੀਆਂ ਦੇ ਕਿਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਨੀਰੀ ਖਰਾਬ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਜ਼ਿਕਰ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੀ ਆਮਦ ਨਾ ਵਧੀ ਤਾਂ ਕਿਸਾਨ ਸਮੇਂ ਸਿਰ ਆਪਣਾ ਝੋਨੇ ਨਹੀਂ ਲਗਾ ਸਕਦੇ।
ਲਵਾਈ ਦਾ ਸੀਜ਼ਨ ਲੰਘ ਰਿਹਾ: ਉੱਧਰ ਬਠਿੰਡਾ ਦੇ ਰੇਲਵੇ ਸਟੇਸ਼ਨ ਤੇ ਪਹੁੰਚੇ ਪਰਵਾਸੀ ਮਜ਼ਦੂਰਾਂ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਪੰਜਾਬ ਦੇ ਵਿੱਚ ਆ ਰਹੇ ਹਾਂ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਉਹ ਝੋਨਾ ਲਾਉਣ ਦਾ ਕੰਮ ਕਰਦੇ ਹਨ ਅਤੇ ਹਰ ਸਾਲ ਉਸ ਕਿਸਾਨ ਕੋਲ ਹੀ ਝੋਨਾ ਲਗਾਉਣ ਲਈ ਜਾਂਦੇ ਹਨ ਕਿੰਨਾ ਪਾਸ ਉਹ ਪਹਿਲਾਂ ਪਛਲੇ ਕਈ ਸਾਲਾਂ ਤੋਂ ਝੋਨਾ ਲਗਾਉਣ ਲਈ ਆਉਂਦੇ ਹਨ। ਇਸ ਸਾਲ ਝੋਨੇ ਲਵਾਈ ਦਾ ਰੇਟ 4000 ਪ੍ਰਤੀ ਏਕੜ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰਹਿਣ ਅਤੇ ਖਾਣ ਪੀਣ ਦਾ ਖਰਚਾ ਵੀ ਖੇਤ ਮਾਲਕ ਵੱਲੋਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਵਾਰ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਇਸ ਲਈ ਘੱਟ ਹੈ ਕੋਈ ਗਰਮੀ ਬਹੁਤ ਜਿਆਦਾ ਪੈ ਰਹੀ ਹੈ ਅਤੇ ਝੋਨੇ ਲਵਾਈ ਦਾ ਸੀਜ਼ਨ ਵੀ ਲੰਘ ਰਿਹਾ ਹੈ।