ਘਟਨਾ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਮੈਂਬਰ ਸੋਨੂੰ ਗਰੋਵਰ ਅਤੇ ਅਨੀਸ਼ ਨਰੂਲਾ ਬਿੱਟੂ ਆਪਣੀ ਟੀਮ ਸਣੇ ਮੌਕੇ ‘ਤੇ ਪਹੁੰਚੇ ਅਤੇ ਜੀਆਰਪੀ ਪੁਲਿਸ ਦੀ ਮਦੱਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ
ਅਬੋਹਰ ਦੇ ਪਿੰਡ ਬਕੇਣਵਾਲਾ ਨੇੜੇ ਬੀਤੀ ਰਾਤ ਇੱਕ ਵਿਅਕਤੀ ਨੇ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਰੇਲਗੱਡੀ ਹੇਠਾਂ ਛਲਾਂਗ ਮਾਰ ਕੇ ਖੁਦਕੁਸ਼ੀ ਕਰ ਲਈ। ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਮ੍ਰਿਤਕ ਪੰਜ ਬੱਚਿਆਂ ਦਾ ਪਿਤਾ ਸੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਇਲਖੇੜਾ ਵਾਸੀ ਮ੍ਰਿਤਕ ਓਮ ਪ੍ਰਕਾਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀਆਂ ਚਾਰ ਲੜਕੀਆਂ ਅਤੇ ਇੱਕ ਪੁੱਤਰ ਹੈ। ਉਹ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰਦਾ ਸੀ, ਪਿਛਲੇ ਕੁਝ ਸਮੇਂ ਤੋਂ ਘਰ ਦੀ ਆਰਥਿਕ ਹਾਲਤ ਖ਼ਰਾਬ ਹੋਣ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਬੀਤੀ ਰਾਤ ਉਸ ਨੇ ਪਿੰਡ ਬਕੇਣਵਾਲਾ ਨੇੜੇ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਮੈਂਬਰ ਸੋਨੂੰ ਗਰੋਵਰ ਅਤੇ ਅਨੀਸ਼ ਨਰੂਲਾ ਬਿੱਟੂ ਆਪਣੀ ਟੀਮ ਸਣੇ ਮੌਕੇ ‘ਤੇ ਪਹੁੰਚੇ ਅਤੇ ਜੀਆਰਪੀ ਪੁਲਿਸ ਦੀ ਮਦੱਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ।





