ਫਰੀਦਕੋਟ ਦੇ ਪਿੰਡ ਕਲੇਰ ਦੇ ਇੱਕ ਸਕੂਲ ਵਿੱਚ ਲੜਕੇ ਅਤੇ ਲੜਕੀ ਨੇ ਜ਼ਹਿਰੀਲੀ ਸਪਰੇਅ ਨਿਗਲ ਲਈ। ਲੜਕੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਲੜਕੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਫਰੀਦਕੋਟ ਦੇ ਪਿੰਡ ਕਲੇਰ ਦੇ ਇੱਕ ਸਕੂਲ ਵਿੱਚ ਲੜਕੇ ਅਤੇ ਲੜਕੀ ਨੇ ਜ਼ਹਿਰੀਲੀ ਸਪਰੇਅ ਨਿਗਲ ਲਈ। ਲੜਕੇ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਲੜਕੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਖੁਦਕੁਸ਼ੀ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਸਕੂਲ ਦੇ ਬਾਥਰੂਮ ਦੀ ਕੰਧ ‘ਤੇ ਆਪਣੇ ਪਿੰਡ ਦਾ ਨਾਮ ਅਤੇ ਮੋਬਾਈਲ ਨੰਬਰ ਲਿਖ ਦਿੱਤਾ।
ਲੜਕਾ ਅਤੇ ਲੜਕੀ ਦੋਵੇਂ ਜਿਲ੍ਹਾ ਸੰਗਰੂਰ ਦੇ ਵਸਨੀਕ ਸਨ। ਨੇੜਿਓਂ ਆਧਾਰ ਕਾਰਡ ਵੀ ਮਿਲੇ ਹਨ। ਖੁਦਕੁਸ਼ੀ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।