ਸ਼ੁੱਕਰਵਾਰ ਦੇਰ ਰਾਤ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਮਿੰਨੀ ਸਕੱਤਰੇਤ ਨੇੜੇ ਅਣਪਛਾਤੇ ਵਿਅਕਤੀਆਂ ਨੇ ਡੀਸੀ ਅਤੇ ਐਸਪੀ ਦੀ ਰਿਹਾਇਸ਼ ਤੋਂ 100 ਮੀਟਰ ਦੀ ਦੂਰੀ ‘ਤੇ ਸਥਿਤ ਮਹਿਲਾ ਥਾਣੇ ਦੀ ਕੰਧ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਮਿਲੇ।
ਸ਼ੁੱਕਰਵਾਰ ਦੇਰ ਰਾਤ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਮਿੰਨੀ ਸਕੱਤਰੇਤ ਨੇੜੇ ਅਣਪਛਾਤੇ ਵਿਅਕਤੀਆਂ ਨੇ ਡੀਸੀ ਅਤੇ ਐਸਪੀ ਦੀ ਰਿਹਾਇਸ਼ ਤੋਂ 100 ਮੀਟਰ ਦੀ ਦੂਰੀ ‘ਤੇ ਸਥਿਤ ਮਹਿਲਾ ਥਾਣੇ ਦੀ ਕੰਧ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਮਿਲੇ। ਮਿੰਨੀ ਸਕੱਤਰੇਤ ਦੀ ਕੰਧ ਤੇ ਡਾਕਖਾਨੇ ਦੀ ਕੰਧ ‘ਤੇ ਲਿਖੇ ਨਾਅਰਿਆਂ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਿਖੇ ਖਾਲਿਸਤਾਨ ਦੇ ਨਾਅਰੇ ਹਟਾ ਦਿੱਤੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਿਨ੍ਹਾਂ ਥਾਵਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ, ਉਨ੍ਹਾਂ ਥਾਵਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਰਹਿੰਦੇ ਹਨ, ਜਿੱਥੇ 24 ਘੰਟੇ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿੰਦੇ ਹਨ, ਇਸ ਦੇ ਬਾਵਜੂਦ ਖਾਲਿਸਤਾਨ ਦੇ ਨਾਅਰੇ ਲਿਖਣਾ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ।