ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਅਤੇ ਕੌਂਸਲਰ ਆਸ਼ੂ ਵਿਨਾਇਕ ਕਾਂਗਰਸ ਛੱਡ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਸਾਰੇ ਆਗੂਆਂ ਵੱਲੋਂ ‘ਆਪ’ ਨੂੰ ਦਿੱਤੇ ਸਮੱਰਥਨ ਦੀ ਸ਼ਲਾਘਾ ਕੀਤੀ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਅੱਜ ‘ਆਪ’ ਵਿਚ ਸ਼ਾਮਲ ਹੋ ਗਏ। ‘ਆਪ’ ਨੇ ਜਾਰੀ ਬਿਆਨ ਵਿਚ ਦਾਅਵਾ ਕੀਤਾ ਕਿ ਭਾਜਪਾ ਐੱਸਸੀ ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਐੱਸਸੀ ਮੋਰਚੇ ਦੇ ਸਵਿੰਦਰ ਸਿੰਘ ਛੱਜਲਵੱਡੀ ਮੈਂਬਰ ਕੋਰ ਕਮੇਟੀ ਅਤੇ ਸੂਬਾ ਸਕੱਤਰ ਪੰਜਾਬ, ਮੰਗਾ ਸਿੰਘ ਮਾਲ੍ਹਾ ਐਡਜ਼ੈਕਟਿਵ ਮੈਂਬਰ ਭਾਜਪਾ ਐੱਸਸੀ ਮੋਰਚਾ ਪੰਜਾਬ, ਰਣਜੀਤ ਸਿੰਘ ਨੱਥੂਚੱਕ ਮੀਤ ਪ੍ਰਧਾਨ ਭਾਜਪਾ ਐੱਸਸੀ ਮੋਰਚਾ ਤਰਨਤਾਰਨ, ਕੁਲਦੀਪ ਸਿੰਘ ਪਿਲੋਵਾਲ ਐਡਜ਼ੈਕਟਿਵ ਮੈਂਬਰ ਭਾਜਪਾ ਐੱਸਸੀ ਮੋਰਚਾ ਪੰਜਾਬ ਅਤੇ ਸਾਬਕਾ ਏਆਈਜੀ ਰਣਧੀਰ ਸਿੰਘ ਉੱਪਲ (ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ) ‘ਆਪ’ ਵਿਚ ਸ਼ਾਮਲ ਹੋਏ।
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਅਤੇ ਕੌਂਸਲਰ ਆਸ਼ੂ ਵਿਨਾਇਕ ਕਾਂਗਰਸ ਛੱਡ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਸਾਰੇ ਆਗੂਆਂ ਵੱਲੋਂ ‘ਆਪ’ ਨੂੰ ਦਿੱਤੇ ਸਮੱਰਥਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਹਿਯੋਗ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਇਸੇ ਤਰ੍ਹਾਂ ਰਣਧੀਰ ਸਿੰਘ ਥਰਾਜ ਜੋ ਕਿ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਮੋਗਾ ਅਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਸਰਪੰਚ ਪਰਮਜੀਤ ਕੌਰ ਧਾਲੀਵਾਲ ਅਤੇ ਮਹਿਲਾ ਵਿੰਗ ਮੋਗਾ ਦੀ ਮੀਤ ਪ੍ਰਧਾਨ ਹਰਿੰਦਰ ਸਿੰਘ ਭਾਟੀਆ (ਐੱਮਸੀ ਉਮੀਦਵਾਰ), ਐੱਮਸੀ ਪਰਮਜੀਤ ਸਿੰਘ ਕੈਂਥ (ਕਾਂਗਰਸ) ਅਤੇ ਬਲਵਿੰਦਰ ਸਿੰਘ ਵੀ ਪਾਰਟੀ ਵਿਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਾਵਾਇਆ।
ਇਸ ਮੌਕੇ ‘ਆਪ’ ਵਿਧਾਇਕ (ਬਾਘਾਪੁਰਾਣਾ) ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਰਾਮਪੁਰਾ ਫੁੱਲ ਦੇ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ।