ਕਾਂਗਰਸ ਦੇ ਲੋਕ ਸਭਾ ਚੋਣ ਮੈਨੀਫੈਸਟੋ ਨੂੰ ਲੈ ਕੇ ਭਾਜਪਾ ਕਈ ਦਿਨਾਂ ਤੋਂ ਹਮਲਾਵਰ ਰੁਖ ਅਪਣਾ ਰਹੀ ਹੈ। ਪੀਐਮ ਮੋਦੀ ਤੋਂ ਲੈ ਕੇ ਭਾਜਪਾ ਦੇ ਕਈ ਹੋਰ ਵੱਡੇ ਨੇਤਾ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਮੁਸਲਿਮ ਲੀਗ ਦੇ ਚੋਣ ਮਨੋਰਥ ਪੱਤਰ ਨਾਲ ਤੁਲਨਾ ਕਰ ਰਹੇ ਹਨ।
ਕਾਂਗਰਸ ਦੇ ਲੋਕ ਸਭਾ ਚੋਣ ਮੈਨੀਫੈਸਟੋ ਨੂੰ ਲੈ ਕੇ ਭਾਜਪਾ ਕਈ ਦਿਨਾਂ ਤੋਂ ਹਮਲਾਵਰ ਰੁਖ ਅਪਣਾ ਰਹੀ ਹੈ। ਪੀਐਮ ਮੋਦੀ ਤੋਂ ਲੈ ਕੇ ਭਾਜਪਾ ਦੇ ਕਈ ਹੋਰ ਵੱਡੇ ਨੇਤਾ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਮੁਸਲਿਮ ਲੀਗ ਦੇ ਚੋਣ ਮਨੋਰਥ ਪੱਤਰ ਨਾਲ ਤੁਲਨਾ ਕਰ ਰਹੇ ਹਨ।
ਇਸ ਦੌਰਾਨ ਕਾਂਗਰਸ ਨੇ ਵੀ ਭਾਜਪਾ ‘ਤੇ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਨੇ ਭਾਜਪਾ ਦੇ ਇਨ੍ਹਾਂ ਬਿਆਨਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਹੈ। ਕਾਂਗਰਸ ਨੇਤਾ ਪਵਨ ਖੇੜਾ ਨੇ ਕਿਹਾ ਕਿ ਉਨ੍ਹਾਂ ਨੇ ਮੁਸਲਿਮ ਲੀਗ ‘ਤੇ ਪੀਐਮ ਮੋਦੀ ਦੇ ਬਿਆਨ ਤੋਂ ਲੈ ਕੇ ਕਈ ਮੁੱਦਿਆਂ ‘ਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਪਵਨ ਖੇੜਾ ਨੇ ਕਿਹਾ ਕਿ ਪੀਐਮ ਦੇ ਬਿਆਨ ਦੇ ਨਾਲ ਹੀ ਕਾਂਗਰਸ ਨੇ ਪੀਐਮ ਦੇ ਯੂਨੀਵਰਸਿਟੀਆਂ ਵਿੱਚ ਲਗਾਏ ਹੋਰਡਿੰਗਜ਼ ਦੀ ਵੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ, ਜੋ ਕਿ ਤਿਰੂਵਨੰਤਪੁਰਮ ਤੋਂ ਉਮੀਦਵਾਰ ਹਨ, ਦੇ ਹਲਫ਼ਨਾਮੇ ਵਿੱਚ ਕਈ ਗ਼ਲਤੀਆਂ ਸਨ ਅਤੇ ਇਸ ਸਬੰਧੀ ਸ਼ਿਕਾਇਤ ਵੀ ਕੀਤੀ ਗਈ ਹੈ।
ਚੋਣ ਕਮਿਸ਼ਨ ਨੇ ਵੀ ਕਾਂਗਰਸ ਦੀ ਸ਼ਿਕਾਇਤ ਦਾ ਜਵਾਬ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਨਗੇ ਅਤੇ ਕਾਨੂੰਨੀ ਰਾਏ ਲੈ ਕੇ ਬਣਦੀ ਕਾਰਵਾਈ ਕਰਨਗੇ।
ਦੂਜੇ ਪਾਸੇ ਸੀਨੀਅਰ ਵਕੀਲ ਅਤੇ ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਭਾਸ਼ਣਾਂ ਵਿਚ ਜੋ ਕਹਿੰਦੇ ਹਨ, ਉਸ ਤੋਂ ਅਸੀਂ ਬਹੁਤ ਦੁਖੀ ਹਾਂ। ਖੁਰਸ਼ੀਦ ਨੇ ਕਿਹਾ ਕਿ ਪੀਐੱਮ ਨੇ ਸਾਡੇ ਮੈਨੀਫੈਸਟੋ ਨੂੰ ਝੂਠ ਦਾ ਪੁਲੰਦਾ ਕਿਹਾ, ਅਸੀਂ ਇਸ ਤੋਂ ਬਹੁਤ ਦੁਖੀ ਹਾਂ। ਕਾਂਗਰਸੀ ਆਗੂ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਦਾ ਵਿਰੋਧ ਕਰ ਕੇ ਲੱਗਦਾ ਹੈ ਕਿ ਉਹ ਸਾਡੇ ਧਰਮ ਨਿਰਪੱਖ ਸਮਾਜ ਦੀ ਆਜ਼ਾਦੀ ਦਾ ਵਿਰੋਧ ਕਰ ਰਹੇ ਹਨ।