ਉਨ੍ਹਾਂ ਕਿਹਾ ਕਿ ਚੌਧਰੀ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਨੇ ਜੋ ਕੁਝ ਕੀਤਾ ਹੈ, ਉਸ ਨੇ ਚੌਧਰੀ ਪਰਿਵਾਰ ਦੇ ਸਮੁੱਚੇ ਇਤਿਹਾਸ ਨੂੰ ਢਾਹ ਲਾਈ ਹੈ।
ਜਲੰਧਰ ਸੰਸਦੀ ਸੀਟ ਤੋਂ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ਆਗੂਆਂ ਤਜਿੰਦਰਪਾਲ ਸਿੰਘ ਬਿੱਟੂ ਅਤੇ ਚੌਧਰੀ ਕਰਮਜੀਤ ਕੌਰ ਦੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਕਿਹਾ ਹੈ ਕਿ ਇਹ ਇਨ੍ਹਾਂ ਆਗੂਆਂ ਦੀ ਸਿਆਸੀ ਖੁਦਕੁਸ਼ੀ ਹੈ। ਉਨ੍ਹਾਂ ਇਹ ਗੱਲ ਜਲੰਧਰ ਕਾਂਗਰਸ ਦੀ ਕੌਮੀ ਮਹਿਲਾ ਕੋਆਰਡੀਨੇਟਰ ਡਾ: ਜਸਲੀਨ ਸੇਠੀ ਦੇ ਘਰ ਲੋਕ ਮਿਲਣੀ ਦੌਰਾਨ ਕਹੀ ।
ਉਨ੍ਹਾਂ ਕਿਹਾ ਕਿ ਚੌਧਰੀ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਨੇ ਜੋ ਕੁਝ ਕੀਤਾ ਹੈ, ਉਸ ਨੇ ਚੌਧਰੀ ਪਰਿਵਾਰ ਦੇ ਸਮੁੱਚੇ ਇਤਿਹਾਸ ਨੂੰ ਢਾਹ ਲਾਈ ਹੈ। ਅੱਜ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਰੂਹ ਵੀ ਰੋ ਰਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਇੰਨੀ ਤਾਕਤ ਹੁੰਦੀ ਤਾਂ ਚੌਧਰੀ ਵਿਕਰਮਜੀਤ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਂਦਾ।
ਕਾਂਗਰਸ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਨੂੰ ਤੋੜਨ ਦੀ ਅਸਫਲ ਕੋਸ਼ਿਸ਼ ਵਿੱਚ ਬਿੱਟੂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਿੱਟੂ ਦਾ ਭਾਜਪਾ ‘ਚ ਸ਼ਾਮਲ ਹੋਣਾ ਇਹ ਸਾਬਤ ਕਰ ਰਿਹਾ ਹੈ ਕਿ ਹਿਮਾਚਲ ਸਰਕਾਰ ਨੂੰ ਤੋੜਨ ਦੀ ਕੋਸ਼ਿਸ਼ ‘ਚ ਬਿੱਟੂ ਦੀ ਕੋਈ ਸਾਜ਼ਿਸ਼ ਸੀ