Monday, February 3, 2025
Google search engine
HomeCrimeਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਐੱਸਐੱਫ ਜਵਾਨ ਨੇ ਖ਼ੁਦ ਨੂੰ ਗੋਲੀ...

ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਐੱਸਐੱਫ ਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕਸ਼ੀ

ਘਟਨਾ ਦੀ ਖ਼ਬਰ ਮਿਲਣ ਤੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਭਾਰਤੀ ਸਮੇਤ ਮੌਕੇ ਤੇ ਪਹੁੰਚੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ…

ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦਰਦਨਾਕ ਸਮਾਂਚਾਰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ ਬੀਐਸਐਫ ਦੇ ਜਵਾਨ ਰਾਜਬੀਰ ਸਿੰਘ ਵਾਸੀ ਸਨੱਖਾ ਵਾਸੀ ਕਠੂਆ ਜਿਲਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲੀਆਂ ਮਾਰ ਕਿ ਆਪਣੀ ਜੀਵਾਨ ਲੀਲਾ ਸਮਾਪਤ ਕਰ ਲਈ।‌ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬੀਐਸਐਫ ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ਤੇ ਆਇਆ ਸੀ ਅਤੇ ਉਕਤ ਨੌਜਵਾਨ 2014‌ ਵਿੱਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਦਾ ਦੋ ਸਾਲ ਦੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ।

ਇਸ ਘਟਨਾ ਦੀ ਖ਼ਬਰ ਮਿਲਣ ਤੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਭਾਰਤੀ ਸਮੇਤ ਮੌਕੇ ਤੇ ਪਹੁੰਚੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments